ਹੁਸ਼ਿਆਰਪੁਰ- ਪੰਜਾਬ ਦੇ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਸ਼ਹਿਰਕ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਜ਼ਮੀਨ ਦਾ ਕਬਜ਼ਾ ਲੈਣ ਆਏ ਵਿਅਕਤੀਆਂ ਅਤੇ ਪਿੰਡ ਵਾਸੀਆਂ ਵਿਚਾਲੇ ਝਗੜਾ ਹੋ ਗਿਆ ਅਤੇ ਇਹ ਝਗੜਾ ਦੇਖਦੇ ਹੀ ਦੇਖਦੇ ਖੂਨੀ ਰੂਪ ਧਾਰਨ ਕਰ ਗਿਆ। ਦਰਅਸਲ ਜ਼ਮੀਨ ਦਾ ਕਬਜ਼ਾ ਲੈਣ ਆਏ ਤਕਰੀਬਨ 40 ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ।
ਜਿਸ ਕਾਰਨ 4 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਪੀੜਤ ਪਰਿਵਾਰ ਨੇ ਪੁਲਸ 'ਤੇ ਗੰਭੀਰ ਦੋਸ਼ ਲਾਏ ਹਨ ਕਿ ਗੋਲੀ ਚੱਲਣ ਦੇ ਸਮੇਂ ਪੁਲਸ ਉੱਥੇ ਮੌਜੂਦ ਸੀ ਪਰ ਕਾਰਵਾਈ ਕਰਨ ਦੀ ਬਜਾਏ ਉਹ ਚੁੱਪਚਾਪ ਇਹ ਸਭ ਦੇਖਦੀ ਰਹੀ। ਭਾਵੇਂ ਹੀ ਇਸ ਗੋਲੀਬਾਰੀ ਵਿਚ ਕਿਸੇ ਦੀ ਜਾਨ ਨਹੀਂ ਗਈ ਪਰ ਦਿਨ-ਦਿਹਾੜੇ ਪੁਲਸ ਦੇ ਸਾਹਮਣੇ ਹੀ ਗੋਲੀਆਂ ਚੱਲਣ ਨਾਲ ਪੁਲਸ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਵਿਵਾਦਾਂ ਵਿਚ ਘਿਰੀ ਪੁਲਸ ਕਿੰਨੀ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਦੀ ਹੈ।
ਮਿਸ ਪੂਜਾ ਦੇ ਫੈਨਜ਼ ਲਈ ਖੁਸ਼ਖਬਰੀ! (ਵੀਡੀਓ)
NEXT STORY