ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ। ਭਗਵੰਤ ਮਾਨ ਨੇ ਰਾਹੁਲ ਗਾਂਧੀ 'ਤੇ ਚੁੱਟਕੀ ਲੈਂਦਿਆਂ ਹੋਇਆਂ ਕਿਹਾ ਕਿ ਰਾਹੁਲ ਗਾਂਧੀ ਬੋਲਦੇ ਵੀ ਹਨ।
ਇਥੇ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਦਿੱਲੀ ਦੇ ਰੰਗਪੁਰ ਪਹਾੜੀ ਦੀਆਂ ਝੁੱਗੀਆਂ 'ਚ ਹਣਿ ਵਾਲਿਆਂ ਦੇ ਵਿਚ ਦਿਖਾਈ ਦਿੱਤੇ। ਉਹ ਉਥੇ ਤੋੜੀਆਂ ਜਾ ਰਹੀਆਂ ਝੁੱਗੀਆਂ ਦਾ ਵਿਰੋਧ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਕੋਈ ਕਸੂਰ ਨਹੀਂ ਹੈ, ਜਿਹੜਾ ਇਨ੍ਹਾਂ ਨੂੰ ਇਥੋਂ ਹਟਾਇਆ ਜਾ ਰਿਹਾ ਹੈ। ਰਾਹੁਲ ਨੇ ਕਿਹਾ ਸੀ ਕਿ ਜੇ ਇਥੇ ਬੁੱਲਡੋਜ਼ਰ ਚੱਲਿਆ ਤਾਂ ਉਸ ਨੂੰ ਉਨ੍ਹਾਂ ਦੇ ਉਪਰੋਂ ਲੰਘ ਕੇ ਜਾਣਾ ਹੋਵੇਗਾ।
ਝੁੱਗੜੀਆਂ ਨੂੰ ਢਾਹੁਣ ਦੇ ਵਿਰੋਧ 'ਚ ਇਥੇ ਪਹੁੰਚੇ ਰਾਹੁਲ ਨੇ ਕਿਹਾ ਕਿ ਕਾਂਗਰਸ ਗਰੀਬਾਂ ਲਈ ਹਮੇਸ਼ਾ ਲੜਦੀ ਰਹੀ ਹੈ ਅਤੇ ਲੜਦੀ ਰਹੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਹਮੇਸ਼ਾ ਤੋਂ ਹੀ ਗਰੀਬਾਂ ਦੀ ਹਮਦਰਦ ਰਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਕੰਮ ਕਰਦੀ ਰਹੀ ਹੈ। ਇਥੇ ਚੱਲ ਰਹੀ ਕਾਰਵਾਈ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕਾਂ ਨੂੰ ਗਲਤ ਤਰੀਕੇ ਨਾਲ ਉਨ੍ਹਾਂ ਦੇ ਘਰਾਂ ਤੋਂ ਬੇਘਰ ਕੀਤਾ ਜਾ ਰਿਹਾ ਹੈ।
ਬਾਦਲ ਦੀ ਆਟਾ-ਦਾਲ ਸਕੀਮ ਹੋਈ ਬੰਦ
NEXT STORY