ਮੋਗਾ (ਆਜ਼ਾਦ)-ਮੋਗਾ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਤਲਾ ਮਿਲੀ ਜਦੋਂ ਥਾਣਾ ਧਰਮਕੋਟ ਅਧੀਨ ਪੈਂਦੀ ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਗਸਤ ਦੌਰਾਨ ਇਕ ਬਿਨਾਂ ਨੰਬਰੀ ਕਾਰ ਨੂੰ ਕਾਬੂ ਕਰਕੇ ਉਸ 'ਚੋਂ ਲੱਖਾਂ ਰੁਪਏ ਮੁੱਲ ਦਾ 90 ਕਿਲੋ ਚੂਰਾ-ਪੋਸਤ ਬਰਾਮਦ ਕੀਤਾ। ਜਦਕਿ ਦੋ ਤਸਕਰ ਭੱਜਣ ਵਿਚ ਸਫ਼ਲ ਹੋ ਗਏ। ਇਸ ਸਬੰਧ ਵਿਚ ਦੋ ਅਣਪਛਾਤੇ ਤਕਸਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਪੁਲਸ ਪਾਰਟੀ ਸਹਿਤ ਇਲਾਕੇ ਵਿਚ ਗਸਤ ਕਰਦੇ ਹੋਏ ਕਿਸ਼ਨਪੁਰਾ ਕਲਾਂ ਕੋਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਜਦੋਂ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਪੁਲਸ ਪਾਰਟੀ ਨੂੰ ਦੇਖਦਿਆਂ ਕਾਰ ਸਵਾਰ ਦੋ ਵਿਅਕਤੀ ਕਾਰ ਛੱਡ ਕੇ ਭੱਜ ਨਿਕਲੇ। ਪੁਲਸ ਵਲੋਂ ਕਾਰ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 90 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਪੁਲਸ ਨੇ ਕਾਰ ਤੇ ਚੂਰਾ ਪੋਸਤ ਕਬਜ਼ੇ 'ਚ ਲੈ ਲਿਆ ਹੈ। ਉਕਤ ਚੂਰਾ ਪੋਸਤ ਦੀ ਕੀਮਤ ਸਾਢੇ 3 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱÎਸਿਆ ਕਿ ਤਸਕਰਾਂ ਦੀ ਭਾਲ ਜਾਰੀ ਹੈ ਜਿੰਨ੍ਹਾਂ ਦੇ ਜਲਦੀ ਕਾਬੂ ਆਉਣ ਦੀ ਸੰਭਾਵਨਾ ਹੈ।
ਇਸੇ ਤਰਾਂ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਗਸਤ ਦੌਰਾਨ ਇਕ ਐਕਟਿਵਾ ਸਕੂਟਰੀ 'ਚੋਂ ਸਾਢੇ ਅੱਠ ਕਿਲੋਂ ਚੂਰਾ ਪੋਸਤ ਬਰਾਮਦ ਕੀਤਾ, ਜਦਕਿ ਸਕੂਟਰੀ ਸਵਾਰ ਦੋਸ਼ੀ ਔਰਤ ਜਸਵੀਰ ਕੌਰ ਪੁਲਸ ਦੇ ਕਾਬੂ ਨਹੀਂ ਆ ਸਕੀ। ਦੋਸ਼ੀ ਔਰਤ ਦੇ ਖਿਲਾਫ਼ ਦਰਜ਼ ਕੀਤਾ ਗਿਆ ਹੈ।
ਜ਼ਮੀਨ 'ਤੇ ਆਏ ਆਲੂ ਦੇ ਭਾਅ (ਵੀਡੀਓ)
NEXT STORY