ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਸਾਰੇ ਮੁੱਦਿਆਂ 'ਤੇ ਸਾਰਥਕ ਗੱਲਬਾਤ ਕਰਨਾ ਚਾਹੁੰਦਾ ਹੈ।
ਸੂਤਰਾਂ ਮੁਤਾਬਕ ਵੈੱਬਸਾਈਟ ਦੀ ਇਕ ਰਿਪੋਰਟ ਅਨੁਸਾਰ, ਨੇਪਾਲ 'ਚ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇ 18ਵੇਂ ਸ਼ਿਖਰ ਸੰਮੇਲਨ 'ਚ ਹਿੱਸਾ ਲੈਣ ਤੋਂ ਬਾਅਦ ਵੀਰਵਾਰ ਦੇਰ ਸ਼ਾਮ ਪਾਕਿਸਤਾਨ ਪਰਤੇ ਨਵਾਜ਼ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਕਸ਼ਮੀਰ ਸਣੇ ਸਾਰੇ ਮੁੱਦਿਆਂ ਦਾ ਹਲ ਗੱਲਬਾਤ ਰਾਹੀਂ ਚਾਹੁੰਦਾ ਹੈ। ਦੋ ਦਿਨਾਂ ਸਾਰਕ ਸ਼ਿਖਰ ਸੰਮੇਲਨ ਦੀ ਸਮਾਪਤੀ 'ਤੇ ਵੀਰਵਾਰ ਨੂੰ ਨਵਾਜ਼ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਹੋਈ ਸੀ। ਹਾਲਾਂਕਿ ਇਹ ਮੁਲਾਕਾਤ ਰਸਮੀ ਸੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਇਕ-ਦੂਜੇ ਨਾਲ ਹੱਥ ਮਿਲਾਏ ਸਨ।
ਪਾਕਿ 'ਚ ਪੁਲਸ ਨੇ 36 ਬੰਧਕ ਵਿਦਿਆਰਥਣਾਂ ਨੂੰ ਛੁਡਾਇਆ
NEXT STORY