ਅੰਮ੍ਰਿਤਸਰ- ਲੋਕ ਸਭਾ 'ਚ ਕਾਂਗਰਸ ਦੇ ਉਪ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਇਸਲਾਮਿਕ ਸਟੇਟ ਵੱਲੋਂ ਬੰਧਕ ਬਣਾਏ ਗਏ 39 ਭਾਰਤੀਆਂ ਦੇ ਮਾਮਲੇ 'ਚ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ। ਸ਼ੁੱਕਰਵਾਰ ਨੂੰ ਇੱਥੇ ਜਾਰੀ ਬਿਆਨ 'ਚ ਕੈਪਟਨ ਸਿੰਘ ਨੇ ਬੰਧਕਾਂ ਨੂੰ ਕਤਲ ਕਰਨ ਸੰਬੰਧੀ ਖਬਰਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿ ਪੀੜਤ ਪਰਿਵਾਰ ਸਦਮੇ ਦੀ ਸਥਿਤੀ 'ਚ ਹਨ ਅਤੇ ਉਨ੍ਹਾਂ ਦਾ ਇਸ ਦਰਦ ਤੋਂ ਉਭਰ ਪਾਉਣਾ ਮੁਸ਼ਕਲ ਹੋ ਗਿਆ ਹੈ। ਸਰਕਾਰ ਪੀੜਤਾਂ ਦੇ ਪਰਿਵਾਰ ਵਾਲਿਆਂ ਦੀ ਚਿੰਤਾ ਨੂੰ ਸਮਝਾਉਣ 'ਚ ਅਸਫਲ ਨਜ਼ਰ ਆ ਰਹੀ ਹੈ ਕਿਉਂਕਿ ਪਰਿਵਾਰ ਵਾਲਿਆਂ ਨੂੰ ਪਿਛਲੇ ਪੰਜ ਮਹੀਨੇ ਤੋਂ ਹਨ੍ਹੇਰੇ 'ਚ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਨੇ ਇਸ ਮਾਮਲੇ 'ਚ ਸਰਕਾਰ ਦੀ ਲਾਪਰਵਾਹੀ ਦੀ ਨਿੰਦਾ ਕਰਦੇ ਹੋਏ ਕਿਹਾ,''ਅਸੀਂ ਬੰਧਕਾਂ ਦੀ ਹਾਲਤ ਬਾਰੇ ਜਾਣਕਾਰੀ ਲੈਣ ਲਈ ਅਜੇ ਵੀ ਮੀਡੀਆ ਖਬਰਾਂ 'ਤੇ ਨਿਰਭਰ ਹੈ। ਜਦੋਂ ਕਿ ਸਾਡੀ ਸਰਕਾਰ ਪੂਰੀ ਤਰ੍ਹਾਂ ਨਾਲ ਅਣਜਾਣ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਨੂੰ ਛੁਡਾਉਣ ਅਤੇ ਵਾਪਸ ਲਿਆਉਣ ਲਈ ਗੰਭੀਰ ਕਦਮ ਚੁੱਕੇ।
ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ’ਚ ਕੈਦ ਚਿੱਤਰ ਤੇ ਬਣੇ ਸਕੈਚ ਨਾਲ ਸਨੇਚਰ ਕਾਬੂ
NEXT STORY