ਅੰਮ੍ਰਿਤਸਰ : ਚੀਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤਿਆਰ ਕਰਕੇ ਦੇਸ਼ਾਂ-ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਕੋਲ ਪਹੁੰਚਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਦਾ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਲ ਪੁੱਜ ਗਿਆ ਹੈ। ਕਾਨੂੰਨੀ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕਰਨ ਦਾ ਅਧਿਕਾਰ ਸਿਰਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਮੰਗ ਦੇ ਅਧਾਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੰਗਤਾਂ ਤੱਕ ਪਹੁੰਚਾਉਣ ਦੇ ਉਪਰਾਲੇ ਕਰਦੀ ਆ ਰਹੀ ਹੈ।
ਵਿਦੇਸ਼ਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਮੰਗ ਦਾ ਲਾਭ ਉਠਾਉਂਦਿਆਂ ਚੀਨ ਦੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤਿਆਰ ਹੀ ਨਹੀਂ ਹੋਣੇ ਸ਼ੁਰੂ ਹੋ ਗਏ ਸਗੋਂ ਕਈ ਕਨਟੇਨਰਾਂ ਰਾਹੀਂ ਬਿਨਾਂ ਸਿੱਖ ਮਰਿਆਦਾ ਦੇ ਹੀ ਪੁੱਜਣੇ ਸ਼ੁਰੂ ਵੀ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜਿਸ ਵਿਅਕਤੀ ਵਲੋਂ ਚੀਨ ਤੋਂ ਸਰੂਪ ਮੰਗਵਾ ਕੇ ਸੰਗਤਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ। ਉਸ ਦਾ ਵੀ ਪਤਾ ਲੱਗ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੀਨੀ ਦੂਤਾਵਾਸ ਨਾਲ ਵੀ ਸੰਪਰਕ ਕਰ ਰਹੀ ਹੈ ਕਿ ਇਸ ਦੇ ਤੁਰੰਤ ਰੋਕ ਲਗਾਈ ਜਾਵੇ।
ਉਨ੍ਹਾਂ ਕਿਹਾ ਕਿ ਚੀਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕਰਨਾ ਅਤਿ ਹੀ ਗੰਭੀਰ ਮਾਮਲਾ ਹੈ। ਉਨ੍ਹਾਂ ਨੇ ਇਸ ਸਬੰਧੀ ਚੀਨ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਬੰਧੀ ਪੂਰਨ ਜਾਣਕਾਰੀ ਦੇਣ ਦੇ ਲਈ ਚਿੱਠੀ ਪੱਤਰ ਕਰਨ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੀਨ ਵਿਚ ਤਿਆਰ ਨਹੀਂ ਹੋਣ ਦਿੱਤੇ ਜਾਣਗੇ।
ਇਰਾਕ 'ਚ ਬੰਧਕਾਂ ਦੀ ਸਥਿਤੀ 'ਤੇ ਸਪੱਸ਼ਿਟੀਕਰਨ ਦੇਵੇ ਸਰਕਾਰ- ਅਮਰਿੰਦਰ
NEXT STORY