ਬਠਿੰਡਾ (ਬਲਵਿੰਦਰ)-ਸਥਾਨਕ ਅਦਾਲਤ ਨੇ ਨਸ਼ਾ ਸਮੱਗਲਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਉਸ ਨੂੰ ਇਕ ਸਾਲ ਦੀ ਵੱਖਰੀ ਸਜ਼ਾ ਭੁਗਤਣੀ ਹੋਵੇਗੀ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਨੇ ਸਾਲ 2012 'ਚ ਵਿਕਰਮ ਸਿੰਘ ਉਰਫ ਵਿੱਕੀ ਵਾਸੀ ਬਠਿੰਡਾ ਨੂੰ 18 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਣੇ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਸੀ। ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਵਧੀਕ ਸੈਸ਼ਨ ਜੱਜ ਰਾਜਵਿੰਦਰ ਕੌਰ ਦੀ ਅਦਾਲਤ ਨੇ ਵਿਕਰਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਕਤ ਸਜ਼ਾ ਸੁਣਾਈ।
ਚੀਨ 'ਚ ਧੜੱਲੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋ ਰਹੇ ਤਿਆਰ, ਐਸ.ਜੀ.ਪੀ.ਸੀ. ਲਵੇਗੀ ਨੋਟਿਸ
NEXT STORY