ਅੰਮ੍ਰਿਤਸਰ/ਜਲੰਧਰ, (ਬਿਊਰੋ, ਸੁਨੀਲ ਧਵਨ)- ਲੋਕ ਸਭਾ 'ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਇਸਲਾਮਿਕ ਸਟੇਟ ਵਲੋਂ ਬੰਧਕ ਬਣਾਏ ਗਏ 39 ਭਾਰਤੀਆਂ ਦੇ ਮਾਮਲੇ 'ਚ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਜੂਨ ਮਹੀਨੇ 'ਚ ਕਥਿਤ ਤੌਰ 'ਤੇ ਮਾਰ ਦੇਣ ਸਬੰਧੀ ਮੀਡੀਆ 'ਚ ਆ ਰਹੀਆਂ ਰਿਪੋਰਟਾਂ ਕਾਰਨ ਖ਼ਰਾਬ ਹੋ ਰਹੀ ਸਥਿਤੀ 'ਤੇ ਕਾਬੂ ਪਾਇਆ ਜਾ ਸਕੇ।
ਕੈਪਟਨ ਅਮਰਿੰਦਰ ਨੇ ਪ੍ਰਤੱਖ ਤੌਰ 'ਤੇ ਸੱਚਾਈ ਨਾ ਦੇਖਣ ਵਾਲੇ ਵਿਅਕਤੀਆਂ ਦੇ ਹਵਾਲੇ ਨਾਲ ਬੰਧਕਾਂ ਨੂੰ ਕਤਲ ਕਰਨ ਸਬੰਧੀ ਆ ਰਹੀਆਂ ਰਿਪੋਰਟਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪੀੜਤ ਪਰਿਵਾਰਾਂ ਵਲੋਂ ਅਜਿਹੀਆਂ ਰਿਪੋਰਟਾਂ ਤੋਂ ਉਭਰ ਪਾਉਣਾ ਬਹੁਤ ਮੁਸ਼ਕਿਲ ਤੇ ਦਰਦ ਭਰਿਆ ਹੈ। ਉਨ੍ਹਾਂ ਨੇ ਅਫਸੋਸ ਪ੍ਰਗਟਾਇਆ ਹੈ ਕਿ ਸਰਕਾਰ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦੀ ਚਿੰਤਾ ਤੇ ਪ੍ਰੇਸ਼ਾਨੀ ਨੂੰ ਸਮਝਣ 'ਚ ਨਾਕਾਮ ਰਹੀ ਹੈ, ਜਿਨ੍ਹਾਂ ਨੂੰ ਬੀਤੇ 5 ਮਹੀਨਿਆਂ ਤੋਂ ਡੂੰਘੇ ਹਨੇਰੇ 'ਚ ਰੱਖਿਆ ਜਾ ਰਿਹਾ ਹੈ। ਕਾਂਗਰਸੀ ਆਗੂ ਨੇ ਮਹੀਨਿਆਂ ਤੋਂ ਇਸ ਮਾਮਲੇ ਨੂੰ ਲੈ ਕੇ ਸਰਕਾਰ ਵਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਦੀ ਨਿੰਦਾ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਹੈਰਾਨੀਜਨਕ ਹੈ ਕਿ ਅਸੀਂ ਬੰਧਕਾਂ ਦੀ ਹਾਲਤ ਬਾਰੇ ਜਾਣਕਾਰੀ ਲੈਣ ਲਈ ਹਾਲੇ ਵੀ ਮੀਡੀਆ ਰਿਪੋਰਟਾਂ 'ਤੇ ਨਿਰਭਰ ਹਾਂ, ਜਦਕਿ ਸਾਡੀ ਸਰਕਾਰ ਪੂਰੀ ਤਰ੍ਹਾਂ ਅਣਜਾਣ ਬਣੀ ਹੋਈ ਹੈ। ਕੈਪਟਨ ਅਮਰਿੰਦਰ ਨੇ ਬੰਧਕਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਿਆਂ ਅਤੇ ਮੀਡੀਆ ਰਿਪੋਰਟਾਂ ਦੇ ਗਲਤ ਹੋਣ ਦੀ ਉਮੀਦ ਕਰਦਿਆਂ ਕਿਹਾ ਹੈ ਕਿ ਇਹ ਭਾਰਤ ਸਰਕਾਰ ਵਲੋਂ ਇਨ੍ਹਾਂ ਬੰਧਕਾਂ ਨੂੰ ਛੁਡਾਉਣ ਤੇ ਵਾਪਸ ਲਿਆਉਣ ਲਈ ਗੰਭੀਰ ਕਦਮ ਚੁੱਕਣ ਦਾ ਸਮਾਂ ਹੈ।
ਤਸਕਰ ਨੂੰ ਹੋਈ ਪੰਜ ਸਾਲ ਦੀ ਕੈਦ
NEXT STORY