ਨਵੀਂ ਦਿੱਲੀ— ਇਕ ਅਧਿਕਾਰਤ ਸੂਤਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੋਜਨਾ ਕਮਿਸ਼ਨ ਦੀ ਥਾਂ ਲੈਣ ਵਾਲੇ ਨਵੇਂ ਸਥਾਨਕ ਢਾਂਚੇ 'ਤੇ ਚਰਚਾ ਲਈ 7 ਦਸੰਬਰ ਨੂੰ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਵਿਚ ਐਲਾਨ ਕੀਤਾ ਸੀ ਕਿ ਸਾਲ 1950 ਵਿਚ ਸਥਾਪਤ ਯੋਜਨਾ ਕਮਿਸ਼ਨ ਨੂੰ ਖਤਮ ਕੀਤਾ ਜਾਵੇਗਾ ਅਤੇ ਇਸ ਦੀ ਥਾਂ ਇਕ ਨਵੀਂ ਸੰਸਥਾ ਲਵੇਗਾ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਦੇਸ਼ ਦਾ ਆਰਥਿਕ ਭਵਿੱਖ ਬਦਲਣ ਲਈ ਯੋਜਨਾ ਕਮਿਸ਼ਨ ਦੀ ਸਥਾਪਨਾ ਕੀਤੀ ਸੀ।
ਹਿੱਜੜਿਆਂ ਵਿਚਾਲੇ ਚੱਲੀਆਂ ਗੋਲੀਆਂ, 3 ਜ਼ਖਮੀ
NEXT STORY