ਨਵੀਂ ਦਿੱਲੀ— ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਦਾ ਏਮਸ ਹਸਪਤਾਲ 'ਚ ਛੋਟਾ ਜਿਹਾ ਆਪ੍ਰੇਸ਼ਨ ਕੀਤਾ ਗਿਆ। ਇਕ ਸੀਨੀਅਰ ਡਾਕਟਰ ਮੁਤਾਬਕ ਉਨ੍ਹਾਂ ਨੂੰ ਹਸਪਤਾਲ ਦੇ ਇਕ ਨਿੱਜੀ ਵਾਰਡ ਵਿਚ ਭਰਤੀ ਕੀਤਾ ਗਿਆ। ਜਨਰਲ ਸਰਜਰੀ ਵਿਭਾਗ ਦੇ ਡਾਕਟਰਾਂ ਨੇ ਕੱਲ ਯਾਦਵ ਦਾ ਆਪ੍ਰੇਸ਼ਨ ਕੀਤਾ ਸੀ। ਏਮਸ ਦੇ ਬੁਲਾਰੇ ਡਾ. ਅਮਿਤ ਗੁਪਤਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਹਾਲਤ ਪੂਰੀ ਤਰ੍ਹਾਂ ਸਥਿਰ ਹੈ। ਉਹ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਨਹੀਂ ਹਨ, ਉਨ੍ਹਾਂ ਨੂੰ ਜਲਦੀ ਛੁੱਟੀ ਦੇ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਕਰਨਗੇ ਮੁੱਖ ਮੰਤਰੀਆਂ ਨਾਲ ਮੁਲਾਕਾਤ
NEXT STORY