ਗੁਹਾਟੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਸ ਗੱਲ ਦੇ ਸੰਕੇਤ ਦਿੱਤੇ ਕਿ ਬੰਗਲਾਦੇਸ਼ ਨਾਲ ਜ਼ਮੀਨ ਦੀ ਅਦਲਾ-ਬਦਲੀ ਦੇ ਅਧੂਰੇ ਪਏ ਮਾਮਲਿਆਂ ਨੂੰ ਛੇਤੀ ਨਿਬਟਾ ਦਿੱਤਾ ਜਾਵੇਗਾ।
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਅਸਮ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਅਜਿਹੀ ਕਿਸੇ ਵੀ ਪ੍ਰਕਿਰਿਆ 'ਚ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਧਿਆਨ ਰਖਿਆ ਜਾਵੇਗਾ ਅਤੇ ਅਜਿਹਾ ਕਝ ਨਹੀਂ ਕੀਤਾ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਨੁਕਸਾਨ ਹੋਵੇ।
ਜ਼ਮੀਨ ਦੀ ਅਦਲਾ-ਬਦਲੀ 'ਤੇ ਉਨ੍ਹਾਂ ਨੇ ਕਿਹਾ ਕਿ ਹਾਲ ਫਿਲਹਾਲ ਇਹ ਵਿਵਸਥਾ ਲਾਭਦਾਇਕ ਨਹੀਂ ਦਿਖਾਈ ਦੇ ਰਹੀ ਪਰ ਅੱਗੇ ਚੱਲ ਕੇ ਇਸ ਦੇ ਵੱਡੇ ਫਾਇਦੇ ਹੋਣਗੇ। ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਾਜ ਦੀਆਂ ਉਹ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਜਾਣਗੀਆਂ, ਜਿੱਥੋਂ ਦੀ ਘੁਸਪੈਠ ਦਾ ਖਤਰਾ ਹੈ।
ਪੈਟਰੋਲ-ਡੀਜ਼ਲ ਦੇ ਭਾਅ ਘਟੇ, ਪੈਟਰੋਲ 91 ਪੈਸੇ ਪ੍ਰਤੀ ਲੀਟਰ ਹੋਇਆ ਸਸਤਾ
NEXT STORY