ਹੈਦਰਾਬਾਦ- ਇਕ ਨਿਜੀ ਕਾਲਜ ਵਿਚ ਬੀ. ਕਾਮ ਦੂਜੇ ਸਾਲ ਦੇ ਇਕ ਵਿਦਿਆਰਥੀ ਨੇ ਇਕ ਵਿਦਿਆਰਥਣ ਨਾਲ ਛੇੜਛਾੜ ਦਾ ਵਿਰੋਧ ਕੀਤਾ, ਜਿਸ 'ਤੇ ਉਸ ਦੇ ਸੀਨੀਅਰ ਵਿਦਿਆਰਥੀ ਨੇ ਕੁੱਟ-ਕੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਹੈਦਰਾਬਾਦ ਦੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸਤੀਸ਼ ਨੇ ਪੀੜਤ ਹਰਸ਼ਵਰਧਨ ਰਾਵ ਦੀ ਗਰਦਨ ਅਤੇ ਛਾਤੀ 'ਤੇ ਦੋ ਵਾਰ ਹਮਲਾ ਕੀਤਾ, ਜਿਸ ਕਾਰਨ ਉਹ ਜਮਾਤ ਵਿਚ ਮੇਜ 'ਤੇ ਜਾ ਡਿੱਗਿਆ। ਇਸ ਤੋਂ ਬਾਅਦ ਉਸ ਨੇ ਉਸ ਦਾ ਸਿਰ ਮੇਜ ਦੇ ਕੋਨੇ 'ਤੇ ਮਾਰਿਆ।
ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਘਟਨਾ ਤੋਂ ਬਾਅਦ ਫਰਾਰ ਹੈ। ਪੁਲਸ ਨੇ ਦੱਸਿਆ ਕਿ ਰਾਵ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਦੋਸ਼ੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਅੱਜ ਉਸ ਦੀ ਲਾਸ਼ ਨੂੰ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸਤੀਸ਼ ਨੇ ਰਾਵ ਦੀ ਦੋਸਤ ਰਹੀ ਇਕ ਲੜਕੀ ਨਾਲ ਛੇੜਖਾਨੀ ਕੀਤੀ ਸੀ, ਜਿਸ ਦਾ ਉਸ ਨੇ ਵਿਰੋਧ ਕੀਤਾ ਸੀ ਅਤੇ ਗੱਲ ਹੱਥੋਪਾਈ ਤੱਕ ਜਾ ਪਹੁੰਚੀ ਅਤੇ ਦੋਹਾਂ ਵਿਚਾਲੇ ਝਗੜਾ ਵਧ ਗਿਆ।
ਜੰਮੂ-ਕਸ਼ਮੀਰ 'ਚ ਦੂਜੇ ਗੇੜ ਦੀਆਂ ਚੋਣਾਂ ਦਾ ਪ੍ਰਚਾਰ ਹੋਇਆ ਖਤਮ
NEXT STORY