ਚੰਡੀਗੜ੍ਹ-ਪੰਜਾਬ ਦੇ ਨੂਰਮਹਿਲ ਸਥਿਤ ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾ ਦੇ ਮੁਖੀ ਆਸ਼ੂਤੋਸ਼ ਮਹਾਰਾਜ ਦੀ ਮੌਤ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਆਸ਼ੂਤੋਸ਼ ਮਹਾਰਾਜ ਦਾ ਅੰਤਿਮ ਸੰਸਕਾਰ ਕੀਤਾ ਜਾਵੇ।
ਹਾਈਕੋਰਟ ਨੇ ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਸੰਬੰਧੀ ਇਕ ਕਮੇਟੀ ਗਠਿਤ ਕਰਨ ਦਾ ਆਦੇਸ਼ ਦਿੱਤਾ ਹੈ, ਜੋ ਆਸ਼ੂਤੋਸ਼ ਮਹਾਰਾਜ ਦਾ ਅੰਤਿਮ ਸੰਸਕਾਰ ਕਰਨ ਸੰਬੰਧੀ ਤੈਅ ਕਰੇਗੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਦੋ ਵੱਖ-ਵੱਖ ਪਟੀਸ਼ਨਾਂ 'ਤੇ ਹਾਈਕੋਰਟ 'ਚ ਸੁਣਵਾਈ ਚੱਲ ਰਹੀ ਸੀ। ਪਹਿਲੀ ਪਟੀਸ਼ਨ ਖੁਦ ਨੂੰ ਆਸ਼ੂਤੋਸ਼ ਮਹਾਰਾਜ ਦਾ ਡਰਾਈਵਰ ਕਰਾਰ ਦੇਣ ਵਾਲੇ ਪੂਰਨ ਸਿੰਘ ਨੇ ਕੀਤੀ ਸੀ ਅਤੇ ਦੂਜੀ ਪਟੀਸ਼ਨ ਖੁਦ ਨੂੰ ਆਸ਼ੂਤੋਸ਼ ਮਹਾਰਾਜ ਦਾ ਪੁੱਤਰ ਦੱਸਣ ਵਾਲੇ ਦਿਲੀਪ ਝਾਅ ਨੇ ਕੀਤੀ ਸੀ।
ਹਾਈਕੋਰਟ ਨੇ ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਦੇ ਨਾਲ-ਨਾਲ ਇਹ ਵੀ ਆਦੇਸ਼ ਕਿਹਾ ਕਿ ਆਸ਼ੂਤੋਸ਼ ਮਹਾਰਾਜ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਦੇ ਸ਼ਰਧਾਲੂ ਅਤੇ ਹੋਰ ਲੋਕ ਆਖਰੀ ਵਾਰ ਉਨ੍ਹਾਂ ਦੇ ਦਰਸ਼ਨ ਕਰ ਸਕਣ।
ਸਾਹਮਣੇ ਆਈ 'ਰਾਮਪਾਲ' ਵਲੋਂ ਸਤਾਏ ਪਰਿਵਾਰ ਦੀ ਦੁੱਖ ਭਰੀ ਦਾਸਤਾਨ
NEXT STORY