ਜ਼ੀਰਾ (ਰਜਨੀਸ਼)-ਪਿੰਡ ਹੋਲਾਂਵਾਲੀ ਵਿਖੇ ਇਕ ਵਿਆਹੁਤਾ ਲੜਕੀ ਦੀ ਉਸ ਦੇ ਪਤੀ ਨੇ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਮੱਲਾਂਵਾਲਾ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕਾ ਗੁਰਮੀਤ ਕੌਰ (23) ਦੇ ਪਿਤਾ ਗੁਰਪਾਲ ਸਿੰਘ ਵਾਸੀ ਪਿੰਡ ਵੱਟੂ ਭੱਟੀ ਥਾਣਾ ਮਖੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੇ ਆਪਣੀ ਲੜਕੀ ਗੁਰਮੀਤ ਕੌਰ ਦਾ ਵਿਆਹ ਕਰੀਬ 3 ਸਾਲ ਪਹਿਲਾਂ ਹਰਜੀਤ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਹੋਲਾਂਵਾਲੀ ਨਾਲ ਕੀਤਾ ਸੀ ਅਤੇ ਵਿਆਹ ਸਮੇਂ ਆਪਣੀ ਹੈਸੀਅਤ ਮੁਤਾਬਕ ਦਹੇਜ ਦਾ ਸਾਮਾਨ ਵੀ ਦਿੱਤਾ ਸੀ।
ਗੋਪਾਲ ਸਿੰਘ ਨੇ ਅੱਗੇ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਗੁਰਮੀਤ ਕੌਰ ਦਾ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪ੍ਰ੍ਰੇਸ਼ਾਨ ਕਰਨ ਲੱਗ ਪਿਆ। ਕੁਝ ਸਮਾਂ ਪਹਿਲਾਂ ਹੀ ਗੁਰਮੀਤ ਕੌਰ ਸਹੁਰਾ ਪਰਿਵਾਰ ਦੀ ਮੰਗ 'ਤੇ ਟਰੈਕਟਰ ਖਰੀਦਣ ਲਈ ਉਨ੍ਹਾਂ ਨੂੰ 50 ਹਜ਼ਾਰ ਰੁਪਏ ਉਧਾਰ ਦਿੱਤੇ ਸਨ ਜੋ ਉਨ੍ਹਾਂ ਨੇ ਅਜੇ ਤੱਕ ਵਾਪਸ ਨਹੀਂ ਕੀਤੇ। ਉਸ ਨੇ ਦੱਸਿਆ ਕਿ ਗੁਰਮੀਤ ਕੌਰ ਦਾ ਪਤੀ ਹਰਜੀਤ ਸਿੰਘ ਕਾਰ ਲਿਆਉਣ ਲਈ ਪੈਸਿਆਂ ਦੀ ਮੰਗ ਕਰ ਰਿਹਾ ਸੀ ਜੋ ਉਹ ਪੂਰੀ ਨਾ ਕਰ ਸਕੇ। ਇਸੇ ਗੱਲ ਨੂੰ ਲੈ ਕੇ ਹਰਜੀਤ ਸਿੰਘ ਨੇ ਉਨ੍ਹਾਂ ਦੀ ਲੜਕੀ ਗੁਰਮੀਤ ਕੌਰ ਦੀ ਚੁੰਨੀ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਮ੍ਰਿਤਕਾ ਗੁਰਮੀਤ ਕੌਰ ਦੇ ਪਤੀ ਹਰਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਨੂੰ ਕਹਿੰਦੇ ਹਨ ਆਪ ਪੁੱਟੇ ਟੋਏ 'ਚ ਆਪ ਡਿੱਗਣਾ (ਵੀਡੀਓ)
NEXT STORY