ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕੇਂਦਰ ਸਰਕਾਰ ਤੋਂ ਸਜ਼ਾ ਕੱਟ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਨੂੰ ਭੇਜੇ ਪੱਤਰ ਵਿਚ ਮੱਕੜ ਨੇ ਕਿਹਾ ਹੈ ਕਿ ਜੋ ਸਿੱਖ ਕੈਦੀ ਆਪਣੀ ਸਜ਼ਾ ਕੱਟ ਚੁੱਕੇ ਹਨ ਤੇ ਬੇਵਜ੍ਹਾ ਜੇਲਾਂ ਵਿਚ ਨਜ਼ਰਬੰਦ ਹਨ, ਕੇਂਦਰ ਨੂੰ ਅਜਿਹੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਜਾਰੀ ਕਰਨਾ ਚਾਹੀਦਾ ਹੈ। ਮੱਕੜ ਨੇ ਕਿਹਾ ਕਿ ਜੋ ਸਿੱਖ ਕੈਦੀ ਅੰਡਰ ਟਰਾਇਲ ਹਨ ਤੇ ਸਾਲਾਂ ਤੋਂ ਉਨ੍ਹਾਂ ਦਾ ਟਰਾਇਲ ਵੀ ਨਹੀਂ ਹੋਇਆ ਹੈ, ਉਹ ਵੀ ਰਿਹਾਅ ਹੋਣੇ ਚਾਹੀਦੇ ਹਨ।
ਸ. ਮੱਕੜ ਨੇ ਖੁਲਾਸਾ ਕੀਤਾ ਕਿ ਅਮਰੀਕਾ ਨਿਵਾਸੀ ਤਮਿੰਦਰ ਆਨੰਦ ਚੀਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੀ ਛਪਵਾਈ ਕਰਵਾ ਰਿਹਾ ਹੈ ਤੇ ਗੈਰ-ਕਾਨੂੰਨੀ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ਿਤ ਕਰਵਾ ਰਹੇ ਤਮਿੰਦਰ ਖਿਲਾਫ ਪੁਲਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਤਾਂ ਕਿ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਹੋ ਸਕੇ।
ਸਿੰਗਲਾ ਸਮੇਤ ਕਈ ਹਸਤੀਆਂ ਅਕਾਲੀ ਦਲ 'ਚ ਹੋਣਗੀਆਂ ਸ਼ਾਮਲ
NEXT STORY