ਤਰਨਤਾਰਨ : ਤਰਨਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ 'ਚ ਅਚਾਨਕ ਅੱਗ ਲੱਗ ਗਈ। ਗੁਰਦੁਆਰਾ ਸਾਹਿਬ ਵਿਚ ਲੱਗੀ ਇਸ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਅਗਨ ਭੇਟ ਹੋ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਵਜੀਰ ਸਿੰਘ ਦਾ ਕਹਿਣਾ ਹੈ ਕਿ ਜਿਸ ਸਮੇਂ ਅੱੱਗ ਲੱਗੀ ਸੀ ਉਸ ਸਮੇਂ ਲਾਈਟ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਅੱਗ ਕਿਸੇ ਸ਼ਰਾਰਤੀ ਅਨਸਰ ਵਲੋਂ ਲਗਾਈ ਗਈ ਹੈ।
ਇਸ ਮੌਕੇ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਲੱਗੇ ਅੱਗ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਗੁਰਦੁਆਰਾ ਸਾਹਿਬ 'ਚ ਅੱਗ ਕਿਵੇਂ ਲੱਗੀ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਘਟਨਾ ਤੋਂ ਬਾਅਦ ਸਾਰੇ ਸ਼ਰਧਾਲੂਆਂ 'ਚ ਮਾਯੂਸੀ ਛਾ ਗਈ ਹੈ।
ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰੇ ਕੇਂਦਰ ਸਰਕਾਰ : ਮੱਕੜ
NEXT STORY