ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਨਜ਼ਦੀਕੀ ਪੈਂਦੇ ਪਿੰਡ ਮਹਿਲਪੁਰ 'ਚ ਫਰਵਰੀ ਮਹੀਨੇ ਹੋਏ ਇਕ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਇਸ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਸੱਚ ਸਾਹਮਣੇ ਆਇਆ ਹੈ। ਇਸ ਕਤਲ ਕਾਂਡ ਵਿਚ ਕਾਤਲ ਕੋਈ ਹੋਰ ਨਹੀਂ ਸਗੋਂ ਉਸੇ ਔਰਤ ਦਾ ਪਤੀ ਹੀ ਹੈ ਜਿਸ ਨੇ ਦੋ ਲੱਖ ਦੀ ਫਿਰੌਤੀ ਦੇ ਕੇ ਆਪਣੀ ਪਤਨੀ ਦਾ ਕਤਲ ਕਰਵਾਇਆ ਸੀ।
ਪੁਲਸ ਨੇ ਇਸ ਮਾਮਲੇ ਵਿਚ ਪਤੀ ਸਮੇਤ 5 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਇਸ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਹਥਿਆਰ ਵੀ ਬਰਾਮਦ ਕਰ ਲਏ ਹਨ। ਇਥੇ ਇਹ ਜ਼ਿਕਰਯੋਗ ਹੈ ਕਿ ਦੋਸ਼ੀ ਦੇ ਕਿਸੇ ਹੋਰ ਔਰਤ ਨਾਲ ਨਜਾਇਜ਼ ਸਬੰਧ ਸਨ ਜਿਸ ਕਰਕੇ ਪਤੀ-ਪਤਨੀ ਵਿਚ ਅਕਸਰ ਝਗੜਾ ਰਹਿੰਦਾ ਸੀ।
ਤਰਨਤਾਰਨ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ (ਵੀਡੀਓ)
NEXT STORY