ਅੰਮ੍ਰਿਤਸਰ - ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਸਿੱਖ ਹੈ ਜਾਂ ਨਹੀਂ, ਉਹ ਸਿੱਖ ਅਖਵਾਉਣ ਦੇ ਯੋਗ ਹੈ ਜਾਂ ਨਹੀਂ, ਇਸ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸਿੱਧੂ ਸਿੱਖ ਹੈ ਜਾਂ ਨਹੀਂ, ਇਸ ਬਾਰੇ ਫੈਸਲਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕਰਨਗੇ। ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਵਲੋਂ ਇਹ ਕਹਿਣਾ ਕਿ ਪੂਰਾ ਸਿੱਧੂ ਪਰਿਵਾਰ ਹੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਦਾ ਹੈ ਅਤੇ ਕਿਸੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤਾਂ ਪਰਿਵਾਰ ਮੁਆਫੀ ਮੰਗਦਾ ਹੈ, ਕਾਫੀ ਨਹੀਂ ਹੈ। ਇਸ ਬਿਆਨ ਨਾਲ ਨਵਜੋਤ ਸਿੰਘ ਸਿੱਧੂ ਸਿੰਘ ਸਾਹਿਬਾਨ ਦੀ ਮੁਆਫੀ ਦੇ ਹੱਕਦਾਰ ਨਹੀਂ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਸੰਬੰਧੀ ਜਾਰੀ ਵਿਵਾਦ 'ਤੇ ਫੈਸਲਾ ਗਿਆਨੀ ਗੁਰਬਚਨ ਸਿੰਘ ਨੇ ਹੀ ਲੈਣਾ ਹੈ।
ਬਾਦਲਾਂ ਨੂੰ ਪੰਜਾਬ ਦੇ ਲੋਕ ਔਰੰਗਜ਼ੇਬ ਤੋਂ ਜ਼ਿਆਦਾ ਕਰਦੇ ਹਨ ਨਫ਼ਰਤ : ਬਾਜਵਾ
NEXT STORY