ਲੁਧਿਆਣਾ(ਰਿੰਕੂ ਦਾਨੀ)-ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਵਲੋਂ ਕਿਸਾਨਾਂ ਨੂੰ ਝੋਨੇ ਦੀ 3100 ਕਰੋੜ ਰੁਪਏ ਦੀ ਆਖਰੀ ਕਿਸ਼ਤ ਦੀ ਅਦਾਇਗੀ ਨਾ ਕੀਤੇ ਜਾਣ ਦੀ ਗੱਲ ਅੱਜ ਸੰਸਦ ਵਿਚ ਜ਼ੋਰਦਾਰ ਢੰਗ ਨਾਲ ਚੁੱਕੀ।
ਰਵਨੀਤ ਸਿੰਘ ਬਿੱਟੂ ਨੇ ਸੰਸਦ ਨੂੰ ਦੱਸਿਆ ਕਿ ਜਦੋਂ ਦੀ ਕੇਂਦਰ ਵਿਚ ਇਹ ਸਰਕਾਰ ਆਈ ਹੈ ਉਦੋਂ ਤੋਂ ਪੰਜਾਬ ਦੇ ਜਿਨ੍ਹਾਂ ਕਿਸਾਨਾਂ ਨੇ ਗੁਜਰਾਤ ਵਿਚ ਉਥੇ ਦੀ ਜ਼ਮੀਨਾਂ ਨੂੰ ਆਬਾਦ ਕੀਤਾ ਉਨ੍ਹਾਂ ਨੂੰ ਉਜਾੜਿਆ ਗਿਆ ਅਤੇ ਹੁਣ ਪੰਜਾਬ ਦੀ ਕਿਸਾਨੀ ਸੈਂਟਰਲ ਪੂਲ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਦੇ ਬਾਵਜੂਦ ਔਖੇ ਦੌਰ ਚੋਂ ਗੁਜ਼ਰ ਰਹੀ ਹੈ। ਉਹਨਾਂ ਨੂੰ ਉਨ੍ਹਾਂ ਦੀ ਫਸਲ ਦੀ 3100 ਕਰੋੜ ਰੁਪਏ ਦੀ ਅਦਾਇਗੀ ਕਿਸੇ ਨਾ ਕਿਸੇ ਬਹਾਨੇ ਨਹੀਂ ਕੀਤੀ ਜਾ ਰਹੀ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਵਿਚ ਲਮੇਂ ਸਮੇਂ ਕਾਂਗਰਸ ਦੀ ਸਰਕਾਰ ਰਹੀ ਕਿਸਾਨ ਨੂੰ ਉਸਦੀ ਫਸਲ ਦੀ 24 ਘੰਟਿਆਂ ਦੇ ਅੰਦਰ ਅੰਦਰ ਅਦਾਇਗੀ ਹੁੰਦੀ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੀ ਆਪਸੀ ਖਿੱਚੋਤਾਨ ਦਾ ਪੰਜਾਬ ਦੇ ਕਿਸਾਨਾਂ ਨੂੰ ਇਸ ਵੇਲੇ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਾਡਾ ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ। ਇਸੇ ਵਿੱਚ ਕੇਂਦਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੇ 3100 ਕਰੋੜ ਰੁਪਏ ਜਾਰੀ ਕਰਨੇ ਚਾਹੀਦੇ ਹਨ ਕਿਉਂਕਿ ਪੰਜਾਬ ਦੇ ਜਿਨ੍ਹਾਂ ਕਿਸਾਨਾਂ ਨੇ ਆਪਣੇ ਬੱਚਿਆਂ ਦੇ ਵਿਆਹ ਕਰਨੇ ਹਨ ਉਹ ਨਹੀਂ ਕਰ ਪਾ ਰਹੇ। ਇਸੇ ਤਰ੍ਹਾਂ ਫਸਲਾਂ ਦੀ ਅਦਾਇਗੀ ਨਾ ਹੋਣ ਕਾਰਨ ਬੱਚਿਆਂ ਦੀਆਂ ਸਕੂਲਾਂ ਦੀਆਂ ਫੀਸਾਂ ਤਕ ਨਹੀਂ ਭਰ ਪਾ ਰਹੇ।
'ਨਹੀਂ ਕੁਝ ਪੱਲੇ ਪੈ ਰਿਹਾ ਪੁਲਸ ਦੇ'
NEXT STORY