ਜਲੰਧਰ-ਸ਼ਹਿਰ ਦੇ ਨੂਰਮਹਿਲ ਸਥਿਤ ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾ ਦੇ ਮੁਖੀ ਆਸ਼ੂਤੋਸ਼ ਮਹਾਰਾਜ ਦਾ ਅੰਤਿਮ ਸੰਸਕਾਰ ਕਰਨ ਦੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਡੇਰੇ ਦਾ ਮਾਹੌਲ ਬਦਲ ਗਿਆ ਹੈ। ਡੇਰੇ 'ਚ ਨੌਜਵਾਨਾਂ ਦੀ ਕਾਫੀ ਗਿਣਤੀ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਪੁਲਸ ਨੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।
ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਡੇਰੇ 'ਚ ਅਚਾਨਕ ਸੇਵਾਦਾਰਾਂ ਦੀਆਂ ਸਰਗਰਮੀਆਂ ਵਧ ਗਈਆਂ ਹਨ। ਡੇਰੇ 'ਚ ਮੀਡੀਆ ਦੇ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਗਤੀਵਿਧੀ 'ਤੇ ਡੇਰੇ ਦੇ ਸੇਵਾਦਾਰ ਪੈਨੀ ਨਜ਼ਰ ਰੱਖ ਰਹੇ ਹਨ, ਹਾਲਾਂਕਿ ਪੁਲਸ ਪ੍ਰਸ਼ਾਸਨ ਵਲੋਂ ਅੱਗੇ ਦੀ ਕਾਰਵਾਈ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਡੇਰੇ 'ਚ ਪਹਿਲਾਂ ਹੀ ਪੁਲਸ ਸੁਰੱਖਿਆ ਵਿਵਸਥਾ ਮੁਹੱਈਆ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਡੇਰੇ 'ਚ ਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧ ਸਕਦੀ ਹੈ ਕਿਉਂਕਿ ਹਾਈਕੋਰਟ ਨੇ ਕਿਹਾ ਸੀ ਕਿ ਆਸ਼ੂਤੋਸ਼ ਮਹਾਰਾਜ ਦਾ ਅੰਤਿਮ ਸੰਸਕਾਰ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦਰਸ਼ਨ ਲਈ ਰੱਖਿਆ ਜਾਵੇਗਾ।
ਕੀ ਕੋਈ ਕਰੇਗਾ ਮਦਦ? (ਵੀਡੀਓ)
NEXT STORY