ਫਿਰੋਜ਼ਪੁਰ : (ਕੁਮਾਰ) : ਫਿਰੋਜ਼ਪੁਰ ਦੇ ਫਾਜ਼ਿਲਕਾ ਨੇੜੇ ਇਕ ਭਿਆਨਕ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਮਾਰੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਫਾਜ਼ਿਲਕਾ ਵੱਲ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚ ਭਿਆਨਕ ਟੱਕਰ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਟੱਕਰ ਵਿਚ ਮੋਟਰਸਾਈਕਲ ਸਵਾਰ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਬੱਚਾ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੁੜੀ ਪੈਦਾ ਹੋਣ 'ਤੇ ਪ੍ਰਸ਼ਾਸਨ ਮਨਾਏਗਾ 'ਵਿਸ਼ੇਸ਼ ਸਮਾਗਮ'
NEXT STORY