ਬਟਾਲਾ (ਬੇਰੀ)- ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਥਾਣਾ ਸਿਟੀ ਦੀ ਪੁਲਸ ਵਲੋਂ ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਪੁਲਸ ਮੁਖੀ ਬਟਾਲਾ ਮਨਮਿੰਦਰ ਸਿੰਘ ਦੀਆਂ ਸਖਤ ਹਦਾਇਤਾਂ 'ਤੇ ਚਲਦਿਆਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿਟੀ ਦੀ ਪੁਲਸ ਨੇ ਪੁਲ ਹੰਸਲੀ ਬੈਂਕ ਕਾਲੋਨੀ ਵਿਖੇ ਨਾਕਾਬੰਦੀ ਦੌਰਾਨ ਅਨਿਲ ਸ਼ਰਮਾ ਪੁੱਤਰ ਸੂਰਜ ਪ੍ਰਕਾਸ਼ ਵਾਸੀ ਚੱਕਰੀ ਬਾਜ਼ਾਰ ਬਟਾਲਾ ਨੂੰ 720 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਉਪਰੋਕਤ ਥਾਣੇ 'ਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਡੇਰਾ ਮੁਖੀ ਦੀ ਅਪੀਲ 'ਤੇ ਸੁਣਵਾਈ ਤੋਂ ਦੂਜੇ ਜੱਜ ਨੇ ਕੀਤਾ ਇਨਕਾਰ
NEXT STORY