ਤਰਨਤਾਰਨ- ਬੀਤੇ ਦਿਨ ਤਰਨਤਾਰਨ ਨੇੜੇ ਪਿੰਡ ਜੋਧਪੁਰ ਦੇ ਗੁਰਦੁਆਰੇ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਅਗਨ ਭੇਟ ਹੋ ਗਏ ਸਨ, ਜਿਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਵੱਲੋਂ ਇਸ ਘਟਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਖ ਭਾਈਚਾਰੇ ਵੱਲੋਂ ਧਰਨਾ ਲਗਾਇਆ ਗਿਆ ਅਤੇ ਇਸ ਧਰਨੇ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਾਜਿਸ਼ ਨੂਰਮਹਿਲੀਆਂ ਨੇ ਰਚੀ ਹੈ। ਉਨ੍ਹਾਂ ਨੂੰ ਸਖਤ ਸਜ਼ ਦਿਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਘਰ ਅੱਗ ਲਗਾ ਦਿੱਤੀ ਗਈ। ਇਸ ਬਾਰੇ ਪਤਾ ਨਹੀਂ ਲੱਗ ਸਕਿਆ ਕਿ ਅੱਗ ਲਗਾਉਣ ਵਾਲੇ ਕੌਣ ਸਨ। ਹਾਲਾਂਕਿ ਸਿੱਖ ਜੱਥੇਬੰਦੀਆਂ ਵੱਲੋਂ ਨੂਰਮਹਿਲੀਆਂ 'ਤੇ ਇਸ ਪ੍ਰਤੀ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ।
ਆਟਾ-ਦਾਲ ਸਕੀਮ ਦੇ ਤਹਿਤ 31 ਲੱਖ ਕਾਰਡਾਂ ਦੀ ਹੋਵੇਗੀ ਨਿਰਪੱਖ ਜਾਂਚ
NEXT STORY