ਬਟਾਲਾ (ਮਠਾਰੂ)-ਦੇਸ਼ ਵਾਸੀਆਂ ਦੀਆਂ ਮੁਢਲੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਕੇਂਦਰ ਦੀ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਂÎਦਿਆਂ ਜਿਥੇ ਸਾਫ਼ ਸੁਥਰਾ ਰਾਜ ਭਾਗ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ ਉਥੇ ਨਾਲ ਹੀ ਕਾਂਗਰਸ ਵਲੋਂ ਸ਼ਿਖ਼ਰ 'ਤੇ ਪਹੁੰਚਾਈ ਗਈ ਮਹਿੰਗਾਈ ਨੂੰ ਖਿੱਚ ਕੇ ਹੇਠਾਂ ਉਤਾਰਦਿਆਂ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਵੀ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਭਾਜਪਾ ਕਿਸਾਨ ਮੋਰਚਾ ਦੇ ਜਰਨਲ ਸਕੱਤਰ ਯੁੱਧਬੀਰ ਸਿੰਘ ਮਾਲਟੂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡੀਜਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਕਟੌਤੀ ਕਰਕੇ ਦੇਸ਼ ਨੂੰ ਸਾਫ਼ ਸੁਥਰਾ ਬਣਾਉਣ ਲਈ ਮੁਹਿੰਮ ਚਲਾਉਣੀ ਅਤੇ ਭਾਰਤ ਨੂੰ ਵਿਸ਼ਵ ਪੱਧਰ ਦੇ ਉਪਰ ਆਰਥਿਕ ਪੱਖੋਂ ਇਕ ਸ਼ਕਤੀਸ਼ਾਲੀ ਦੇਸ਼ ਵਜੋਂ ਸਾਹਮਣੇ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਅਤੇ ਵਿਦੇਸ਼ ਦੀਆਂ ਮਲਟੀਨੈਸ਼ਨਲ ਕੰਪਨੀਆਂ ਦੇ ਨਾਲ ਸਮਝੌਤੇ ਕਰਨੇ ਦੇਸ਼ ਦੇ ਨੌਜਵਾਨਾਂ ਲਈ ਇਕ ਸ਼ੁਭ ਸੰਕੇਤ ਹੈ ਕਿਉਂÎਕਿ ਭਾਰਤ ਅੰਦਰ ਉਦਯੋਗ ਦੇ ਵੱਡੇ ਯੂਨਿਟ ਸਥਾਪਤ ਹੋਣ ਨਾਲ ਨੌਜਵਾਨ ਵਰਗ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮਿਲਣਗੇ।
ਬਠਿੰਡੇ 'ਚ ਵਾਪਰਿਆ ਭਿਆਨਕ ਹਾਦਸਾ, ਮਾਂ-ਪੁੱਤ ਦੀ ਮੌਤ
NEXT STORY