ਕਰਨਾਲ : ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ 'ਚ ਪਹਿਲਾਂ ਹੀ ਆਖਰੀ ਸਾਹ ਲੈ ਰਿਹਾ ਹੈ, ਉਥੇ ਹੀ ਹੁਣ ਹਰਿਆਣਾ 'ਚ ਅਕਾਲੀ ਦਲ ਦੇ ਮੈਂਬਰਾਂ ਨੇ ਪੱਤਰਕਾਰਾਂ, ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਉਨ੍ਹਾਂ ਨੇ ਅੰਬਾਲਾ 'ਚ ਪਿਛਲੇ 19 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਗੁਰਬਖਸ਼ ਸਿੰਘ ਖਾਲਸਾ ਦੀ ਗੱਲ ਨੂੰ ਪੂਰਾ ਕਰਨ ਦੀ ਗੱਲ ਕਹਿੰਦੇ ਹੋਏ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ 'ਤੇ ਦੋਸ਼ ਲਗਾਏ ਹਨ।
ਅਕਾਲੀ ਦਲ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਸੌ ਰਹੀ ਹੈ ਅਤੇ ਕੇਂਦਰ ਸਰਕਾਰ ਮਾਮਲੇ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ। ਜ਼ਿਕਰਯੋਗ ਹੈ ਕਿ ਅੰਬਾਲਾ ਦੇ ਲਖਨੌਰ ਸਾਹਿਬ ਗੁਰਦੁਆਰਾ ਸਾਹਿਬ 'ਚ ਪਿਛਲੇ 19 ਦਿਨਾਂ ਤੋਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਗੁਰਬਖਸ਼ ਸਿੰਘ ਖਾਲਸਾ ਭੁੱਖ ਹੜਤਾਲ 'ਤੇ ਬੈਠੇ ਹਨ। ਖਾਲਸਾ ਦੀ ਮੰਗ ਹੈ ਕਿ ਜਿਹੜੇ ਸਿੱਖ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਉਨ੍ਹਾਂ ਨੂੰ ਸਰਕਾਰ ਰਿਹਾਅ ਕਰੇ।
'ਪ੍ਰਧਾਨ ਮੰਤਰੀ ਦੇਸ਼ ਨੂੰ ਭ੍ਰਿਸ਼ਟਾਚਾਰ ਤੇ ਮਹਿੰਗਾਈ ਤੋਂ ਕਰ ਰਹੇ ਨੇ ਮੁਕਤ'
NEXT STORY