ਤਾਰਨਤਾਰਨ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ ਮਾਮਲੇ 'ਚ ਹੋਇਆ ਹੈਰਾਨੀਜਨਕ ਖੁਲਾਸਾ
ਤਰਨਤਾਰਨ : ਤਰਨਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ 'ਚ ਅਚਾਨਕ ਅੱਗ ਲੱਗ ਮਾਮਲੇ ਦਾ ਸੱਚ ਸਾਹਮਣੇ ਆ ਗਿਆ ਹੈ, ਜਿਸ ਵਿਚ ਹੈਰਾਨੀਜਨਕ ਖੁਲਾਸੇ ਹੋਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਚ ਲੱਗੀ ਇਸ ਸਬੰਧੀ ਪੁਲਸ ਨੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨਾਲ ਸਬੰਧਿਤ 10 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਦੱਸਿਆ ਕਿ ਇਸ ਸਬੰਧੀ ਹਰਜੀਤ ਸਿੰਘ, ਲਵਲੀ, ਬਲਕਾਰ ਸਿੰਘ, ਰਿੰਕੂ, ਬਲਬੀਰ ਸਿੰਘ, ਮਾਨ ਸਿੰਘ, ਭੋਲਾ ਸਿੰਘ, ਸੁੱਚਾ ਸਿੰਘ, ਤੇਜਿੰਦਰ ਸਿੰਘ ਅਤੇ ਉਂਕਾਰ ਸਿੰਘ ਨਾਮਕ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਥੇ ਇਹ ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਇਸ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਅਗਨ ਭੇਟ ਹੋ ਗਏ ਸਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਵਜੀਰ ਸਿੰਘ ਦਾ ਕਹਿਣਾ ਸੀ ਕਿ ਜਿਸ ਸਮੇਂ ਅੱੱਗ ਲੱਗੀ ਸੀ ਉਸ ਸਮੇਂ ਲਾਈਟ ਵੀ ਨਹੀਂ ਸੀ ਇਸ ਲਈ ਇਹ ਮਾਮਲਾ ਸ਼ੱਕੀ ਲੱਗ ਰਿਹਾ ਸੀ। ਜਿਸ ਤੋਂ ਬਾਅਦ ਪੁਲਸ ਜਾਂਚ ਸ਼ੁਰੂ ਹੋ ਗਈ ਸੀ ਅਤੇ ਹੁਣ ਮਾਮਲਾ ਸਾਫ ਹੋ ਗਿਆ ਹੈ।
ਅਕਾਲੀ ਦਲ ਦੇ ਮੈਂਬਰਾਂ ਨੇ ਹਰਿਆਣਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
NEXT STORY