ਅੰਮ੍ਰਿਤਸਰ- ਨਵੀਂ ਦਿੱਲੀ ਦੇ ਦਿਲਸ਼ਾਦ ਗਾਰਡਨ 'ਚ ਇਕ ਚਰਚ 'ਤੇ ਹੋਏ ਹਮਲੇ ਦੇ ਵਿਰੋਧ ਦੀ ਅੱਗ ਹੁਣ ਅੰਮ੍ਰਿਤਸਰ 'ਚ ਦੇਖਣ ਨੂੰ ਮਿਲੀ, ਜਿਸ 'ਚ ਈਸਾਈ ਭਾਈਚਾਰੇ ਦੋ ਲੋਕਾਂ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਪ੍ਰਦਰਸ਼ਨ ਕੀਤਾ ਅਤੇ ਇਸ ਮਾਮਲੇ 'ਚ ਇਨਸਾਫ ਦੀ ਮੰਗ ਕੀਤੀ ਅਤੇ ਬੁੱਧਵਾਰ ਨੂੰ ਮੋਮਬੱਤੀਆਂ ਜਗਾ ਕੇ ਇਸ ਮਾਮਲੇ 'ਚ ਸ਼ਾਂਤੀ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੈਂਕੜੇ ਈਸਾਈ ਸਮਰਥਕ ਅੰਮ੍ਰਿਤਸਰ ਦੇ ਲਾਰੇਂਸ ਰੋਡ ਇਲਾਕੇ 'ਚ ਇੱੱਕਠੇ ਹੋਏ ਅਤੇ ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਅਤੇ ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਹਮਲੇ ਦੇ ਦੋਸ਼ੀਆਂ 'ਤੇ ਕਾਰਵਾਈ ਕਰੇ ਪਰ ਇਸ ਸ਼ਾਂਤੀ ਮਾਰਚ 'ਚ ਤਕਰੀਬਨ ਇਕ ਘੰਟੇ ਤੱਕ ਆਵਾਜਾਈ 'ਚ ਰੁਕਾਵਟ ਆਈ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਆਈਆਂ।
ਪੰਜਾਬੀ ਗਾਇਕ ਸਿੱਪੀ ਗਿੱਲ ਨੇ ਮੰਗੀ ਮੁਆਫੀ! (ਵੀਡੀਓ)
NEXT STORY