ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) (ਤ੍ਰਿਪਾਠੀ) : ਨਸ਼ਾ ਸਮਗਲਰਾਂ ਖਿਲਾਫ ਜ਼ਿਲਾ ਪੁਲਸ ਵਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ 2 ਵੱਖ-ਵੱਖ ਥਾਣਿਆਂ 'ਚ ਐੱਨ.ਡੀ.ਪੀ.ਐੱਸ. ਅਤੇ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ 2 ਦੋਸ਼ੀਆਂ ਨੂੰ 11 ਬੋਤਲ ਨਾਜਾਇਜ਼ ਸ਼ਰਾਬ ਅਤੇ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਬਲਾਚੌਰ ਦੇ ਐੱਸ.ਆਈ. ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਜਦ ਗਸ਼ਤ ਦੌਰਾਨ ਪਿੰਡ ਗੜ੍ਹੀ ਦੇ ਪੈਟਰੋਲ ਪੰਪ 'ਤੇ ਪਹੁੰਚੀ ਤਾਂ ਸ਼ੱਕੀ ਹਾਲਾਤਾਂ ਵਿਚ ਆ ਰਹੇ ਇਕ ਵਿਅਕਤੀ ਕੋਲੋਂ ਤਲਾਸ਼ੀ ਦੌਰਾਨ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਗੁਰਮੇਜ ਰਾਮ ਉਰਫ ਗੇਜਾ ਪੁੱਤਰ ਪ੍ਰੀਤਮ ਦਾਸ ਵਾਸੀ ਲੰਗੜੋਆ ਦੇ ਤੌਰ 'ਤੇ ਕੀਤੀ ਗਈ। ਦੋਸ਼ੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਸੇ ਤਰ੍ਹਾਂ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹੰਸਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਗਰਚਾ ਦੀ ਹਦੂਦ 'ਚੋਂ ਹੱਥ ਵਿਚ ਥੈਲਾ ਫੜੀ ਪੈਦਲ ਆ ਰਹੇ ਇਕ ਵਿਅਕਤੀ ਕੋਲੋਂ ਤਲਾਸ਼ੀ ਦੌਰਾਨ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਦੋਸ਼ੀ ਦੀ ਪਛਾਣ ਅਵਤਾਰ ਸਿੰਘ ਪੁੱਤਰ ਰੱਖਾ ਰਾਮ ਹਾਲ ਵਾਸੀ ਨਵਾਂਸ਼ਹਿਰ ਦੇ ਤੌਰ 'ਤੇ ਕੀਤੀ ਗਈ ਹੈ।
ਮੇਰੀ ਹਾਲਤ ਅਜਿਹੀ ਕਿ ਆਤਮ-ਹੱਤਿਆ ਕਰ ਲਵਾਂ (ਵੀਡੀਓ)
NEXT STORY