ਬਟਾਲਾ (ਮਠਾਰੂ)-ਦੇਸ਼ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 6 ਮਹੀਨਿਆਂ ਦੇ ਕਾਰਜ ਕਾਲ ਦੌਰਾਨ ਵੱਡੇ ਪੱਧਰ 'ਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦੇ ਵਿਚ ਭਾਰੀ ਕਮੀ ਕਰਕੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੋਵੇ ਜਦੋਂ ਕਿ ਦੂਸਰੇ ਪਾਸੇ ਲੰਬਾਂ ਸਮਾਂ ਦੇਸ਼ ਦੀ ਹਕੂਮਤ 'ਤੇ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਇਕ ਵਾਰ ਵੀ ਡੀਜ਼ਲ ਅਤੇ ਪੈਟਰੋਲ ਸਮੇਤ ਗੈਸ ਦੀਆਂ ਕੀਮਤਾਂ ਵਿਚ ਕਦੇ ਕਮੀ ਨਹੀਂ ਕੀਤੀ। ਇਸ ਲਈ ਦੇਸ਼ ਵਾਸੀ ਸਹਿਜੇ ਹੀ ਅੰਦਾਜ਼ਾ ਲਗਾ ਸਕਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਜਪਾ ਸਰਕਾਰ ਦੌਰਾਨ ਦੇਸ਼ ਵਾਸੀਆਂ ਦੇ ਚੰਗੇ ਦਿਨ ਆਉਣੇ ਸ਼ੁਰੂ ਹੋ ਗਏ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਸ਼ ਰਾਜ ਸਾਹਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਤ ਦੀ ਮਹਿੰਗਾਈ ਨੂੰ ਨੱਥ ਪਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ਨੂੰ ਸਾਬਤ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਦੀ ਅਸਲੀ ਜੜ ਕਾਂਗਰਸ ਹੈ, ਕਿਉਂਕਿ ਜਮਾਂ ਖੋਰਾਂ ਤੇ ਸਰਮਾਏਦਾਰਾਂ ਦੇ ਨਾਲ ਸਾਂਝ ਰੱਖਕੇ ਦੇਸ਼ ਵਾਸੀਆਂ ਦੇ ਉਪਰ ਮਹਿੰਗਾਈ ਤੇ ਭ੍ਰਿਸ਼ਟਾਚਾਰੀ ਦਾ ਬੋਝ ਕਾਂਗਰਸ ਨੇ ਪਾਇਆ ਹੈ, ਜਿਸ ਕਰਕੇ ਲੋਕਾਂ ਅੰਦਰ ਹਾਹਾਕਾਰ ਮਚੀ ਹੋਈ ਹੈ ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜ਼ਮੀਨੀ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਢਲੀਆਂ ਲੋੜਾਂ ਨੂੰ ਮੱਦੇ ਨਜ਼ਰ ਰੱਖਦਿਆਂ ਜਿਥੇ ਮਹਿੰਗਾਈ ਨੂੰ ਜ਼ਮੀਨ 'ਤੇ ਲਿਆਂਦਾ ਜਾ ਰਿਹਾ ਹੈ ਉਥੇ ਨਾਲ ਹੀ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਾਈ ਜਾ ਰਹੀ ਹੈ। ਇਸ ਮੌਕੇ ਜ਼ਿਲਾ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਤੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅੰਬਿਕਾ ਖੰਨਾ ਹਾਜ਼ਰ ਸਨ।
ਅੱਜ ਵੀ ਰੌਂਗਟੇ ਖੜ੍ਹੇ ਕਰਦੀਆਂ ਨੇ ਉਹ ਯਾਦਾਂ (ਵੀਡੀਓ)
NEXT STORY