ਹੁਸ਼ਿਆਰਪੁਰ (ਅਸ਼ਵਨੀ) - ਥਾਣਾ ਮਾਡਲ ਟਾਊਨ ਦੀ ਪੁਲਸ ਨੇ ਸਬ ਇੰਸਪੈਕਟਰ ਗੋਬਿੰਦਰ ਕੁਮਾਰ ਦੀ ਅਗਵਾਈ 'ਚ ਇਕ ਔਰਤ ਤੇ ਉਸਦੇ ਸਾਥੀ ਕੋਲੋਂ 8 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਥਾਣਾ ਇੰਚਾਰਜ ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਨੈਨੋ ਕਾਰ ਨੂੰ ਰੋਕਿਆ ਜਿਸ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਕਾਰ ਚਾਲਕ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕਡਿਆਣਾ ਥਾਣਾ ਬੁਲ੍ਹੋਵਾਲ ਤੇ ਕੁਲਵਿੰਦਰ ਕੌਰ ਪਤਨੀ ਲਖਵੀਰ ਸਿੰਘ ਵਾਸੀ ਪਿੰਡ ਬਾੜੀਆਂ ਕਲਾਂ ਥਾਣਾ ਚੱਬੇਵਾਲ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
'ਪ੍ਰਧਾਨ ਮੰਤਰੀ ਨੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਕਮੀ ਕਰਕੇ ਦੇਸ਼ ਵਾਸੀਆਂ ਨੂੰ ਦਿੱਤੀ ਰਾਹਤ'
NEXT STORY