ਤਰਨਤਾਰਨ (ਹੀਰਾ)-ਪੁਲਸ ਜ਼ਿਲਾ ਤਰਨਤਾਰਨ ਦੇ ਮੁਖੀ ਮਨਮੋਹਨ ਕੁਮਾਰ ਸ਼ਰਮਾ ਦੀਆਂ ਹਦਾਇਤਾਂ 'ਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਸਿਟੀ ਅਤੇ ਥਾਣਾ ਸਦਰ ਤਰਨਤਾਰਨ ਪੁਲਸ ਨੇ ਨਸ਼ੀਲੇ ਕੈਪਸੂਲਾਂ ਅਤੇ ਪਾਊਡਰ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ.ਬਲਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 100 ਨਸ਼ੀਲੇ ਕੈਪਸੂਲ ਬਰਾਮਦ ਹੋਏ।
ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਅਕਸ਼ੈ ਕੁਮਾਰ ਉਰਫ ਗੱਟੂ ਪੁੱਤਰ ਓਮ ਪ੍ਰਕਾਸ਼ ਵਾਸੀ ਤਰਨਤਾਰਨ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ. ਚਰਨ ਸਿੰਘ ਨੇ ਗਸ਼ਤ ਦੌਰਾਨ ਰਵੀਕਰਨ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਲਾਸੌਰ ਨੂੰ 50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਉਪਰੋਕਤ ਵਿਅਕਤੀਆਂ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਾਜਿਆਂ-ਗਾਜਿਆਂ ਵਾਲੇ ਵਿਆਹ 'ਚ ਉਦੋਂ ਚੀਕਾਂ ਪੈ ਗਈਆਂ ਜਦੋਂ ਆਪਸ 'ਚ ਹੀ ਭਿੜੇ ਬਰਾਤੀ
NEXT STORY