ਜਲੰਧਰ,(ਧਵਨ)—ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਦੇਸ਼ ਦੇ 30 ਲੱਖ ਸੇਵਾ ਮੁਕਤ ਫੌਜੀਆਂ ਨੂੰ 'ਇਕ ਰੈਂਕ ਇਕ ਪੈਨਸ਼ਨ' ਨਾ ਮਿਲਣ ਲਈ ਅਫਸਰਸ਼ਾਹੀ ਜ਼ਿੰਮੇਵਾਰ ਹੈ। ਸੇਵਾ ਮੁਕਤ ਫੌਜੀਆਂ ਨੂੰ ਇਹ ਸਹੂਲਤ ਦੇਣ ਲਈ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਲਈ ਕਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ 'ਤੇ ਹੈਰਾਨੀ ਹੁੰਦੀ ਹੈ ਕਿ ਦੇਸ਼ ਨੂੰ ਅਫਸਰਸ਼ਾਹੀ ਚਲਾ ਰਹੀ ਹੈ ਜਾਂ ਸੰਸਦ। ਇੰਝ ਲੱਗਦਾ ਹੈ ਕਿ ਅਫਸਰਸ਼ਾਹੀ ਸੰਸਦ ਵਲੋਂ ਪਾਸ ਕਾਨੂੰਨਾਂ ਨੂੰ ਲਾਗੂ ਕਰਨ ਵਿਚ ਦਿਲਚਸਪੀ ਨਹੀਂ ਦਿਖਾਉਂਦੀ।
ਕੈਪਟਨ ਨੇ ਕਿਹਾ ਕਿ ਸੰਸਦ ਵਲੋਂ ਇਕ ਰੈਂਕ, ਇਕ ਪੈਨਸ਼ਨ ਬਾਰੇ ਕਾਨੂੰਨ ਬਣਾਉਣ ਦੇ ਬਾਵਜੂਦ ਅਫਸਰਸ਼ਾਹੀ ਦੇ ਆਪਣੇ ਨਿੱਜੀ ਸਵਾਰਥਾਂ ਕਾਰਨ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਯੂ. ਪੀ. ਏ. ਸਰਕਾਰ ਨੇ ਸੇਵਾ ਮੁਕਤ ਫੌਜੀਆਂ ਨੂੰ ਉਕਤ ਸਹੂਲਤ ਦਿੱਤੀ ਸੀ। ਇਸ ਕਾਨੂੰਨ ਦੇ ਹੱਕ ਵਿਚ ਰਾਜਗ ਵੀ ਸੀ ਪਰ ਇਸ ਦੇ ਬਾਵਜੂਦ ਅਫਸਰਸ਼ਾਹੀ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਪਿਛਲੇ ਬਜਟ ਵਿਚ ਉਸ ਵੇਲੇ ਦੇ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਇਸ ਕੰਮ ਲਈ 5 ਸੌ ਕਰੋੜ ਰੁਪਏ ਰੱਖੇ ਸਨ ਅਤੇ ਮੌਜੂਦਾ ਵਿੱਤ ਮੰਤਰੀ ਨੇ ਵੀ 1 ਹਜ਼ਾਰ ਕਰੋੜ ਰੁਪਏ ਰੱਖੇ ਸਨ। ਸਕੀਮ ਨੂੰ ਲਾਗੂ ਕਰਨ ਲਈ 9500 ਕਰੋੜ ਰੁਪਏ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇਹ ਰਕਮ ਫੌਜੀਆਂ ਦੀ ਕੁਰਬਾਨੀ ਨੂੰ ਵੇਖਦਿਆਂ ਵੱਧ ਨਹੀਂ ਹੈ। ਫੌਜੀਆਂ ਨੇ ਆਪਣੀ ਜ਼ਿੰਦਗੀ ਦੇਸ਼ ਲਈ ਕੁਰਬਾਨ ਕੀਤੀ ਹੈ ਪਰ ਅਫਸਰਸ਼ਾਹੀ ਉਨ੍ਹਾਂ ਦੀ ਕੁਰਬਾਨੀ ਦੀ ਕਦਰ ਨਹੀਂ ਕਰ ਰਹੀ।
3 ਹਜ਼ਾਰ ਬੈਂਕ ਕਰਮਚਾਰੀ ਰਹੇ ਹੜਤਾਲ 'ਤੇ
NEXT STORY