ਬਠਿੰਡਾ(ਬਲਵਿੰਦਰ)-ਜ਼ਿਲਾ ਪੁਲਸ ਨੇ ਭੁੱਕੀ, ਨਸ਼ੀਲੀਆਂ ਦਵਾਈਆਂ ਅਤੇ ਨਾਜਾਇਜ਼ ਸ਼ਰਾਬ ਸਣੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ 2 ਮੁਲਜ਼ਮ ਮੌਕੇ 'ਤੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਸ ਦੇ ਐੱਸ. ਆਈ. ਜਸਵੀਰ ਸਿੰਘ ਨੇ ਕੈਂਟ ਰੋਡ ਬਾਈਪਾਸ ਨੇੜੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਦਿਲਬਾਗ ਸਿੰਘ ਅਤੇ ਮਨਜੀਤ ਸਿੰਘ ਵਾਸੀ ਡੱਬਵਾਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 20 ਕਿਲੋ, 100 ਗ੍ਰਾਮ ਭੁੱਕੀ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਪੁਲਸ ਦੇ ਸਹਾਇਕ ਥਾਣੇਦਾਰ ਹੁਸ਼ਿਆਰ ਸਿੰਘ ਨੇ ਪਿੰਡ ਰਾਮਨਵਾਸ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਸੀਰਾ ਸਿੰਘ ਵਾਸੀ ਮੰਡੀ ਕਲਾਂ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 3 ਕਿਲੋ ਭੁੱਕੀ ਬਰਾਮਦ ਕੀਤੀ। ਇਕ ਹੋਰ ਮਾਮਲੇ 'ਚ ਥਾਣਾ ਸਿਵਲ ਲਾਈਨ ਪੁਲਸ ਦੇ ਸਹਾਇਕ ਥਾਣੇਦਾਰ ਰਘੁਵੀਰ ਸਿੰਘ ਨੇ ਛਾਬੜਾ ਪੈਲੇਸ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਜੋ ਹੱਥ 'ਚ ਫੜਿਆ ਪੈਕੇਟ ਸੁੱਟ ਕੇ ਫਰਾਰ ਹੋ ਗਿਆ। ਜਾਂਚ ਦੌਰਾਨ ਉਕਤ ਪੈਕੇਟ 'ਚੋਂ 25 ਸ਼ੀਸ਼ੀਆਂ ਰੈਕਸਕਾਫ਼ ਅਤੇ 15 ਪੱਤੇ ਨਸ਼ੀਲੀਆਂ ਗੋਲੀਆਂ ਕੈਰੀਸੋਮਾ ਦੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ 4 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਦਿਆਲਪੁਰਾ ਪੁਲਸ ਦੇ ਸਹਾਇਕ ਇੰਦਰਜੀਤ ਸਿੰਘ ਨੇ ਗੁੰਮਟੀ ਕਲਾਂ ਦੇ ਨੇੜੇ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸ 'ਚ ਗੁਰਪ੍ਰੀਤ ਸਿੰਘ ਵਾਸੀ ਗੁੰਮਟੀ ਕਲਾਂ ਸਵਾਰ ਸੀ। ਤਲਾਸ਼ੀ ਦੌਰਾਨ ਪੁਲਸ ਨੇ ਕਾਰ 'ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਖਾਸਾ ਮਾਰਕਾ ਬਰਾਮਦ ਕੀਤੀਆਂ ਜਦਕਿ ਮੁਲਜ਼ਮ ਮੌਕੇ 'ਤੇ ਫਰਾਰ ਹੋ ਗਿਆ। ਪੁਲਸ ਨੇ ਕਾਰ ਅਤੇ ਸ਼ਰਾਬ ਕਬਜ਼ੇ 'ਚ ਲੈ ਕੇ ਮੁਲਜ਼ਮ ਗੁਰਪ੍ਰੀਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹੈਵਾਨਗੀ ਦੀ ਹੱਦ ਟੱਪੇ ਦੋਸ਼ੀਆਂ ਨੇ ਵੱਢ 'ਤਾ ਬੱਚੀ ਦਾ ਸਿਰ (ਵੀਡੀਓ)
NEXT STORY