ਮਾਨਸਾ(ਸੰਦੀਪ ਮਿੱਤਲ, ਤਾਇਲ)-ਬੀਤੇ ਦਿਨੀਂ ਸਥਾਨਕ ਗੁਰਦੁਆਰਾ ਰੋਡ 'ਤੇ ਹੋਏ ਇਕ ਨੌਜਵਾਨ ਸਿਮਰਨਪ੍ਰੀਤ ਸਿੰਘ ਮੋਨੂੰ ਦੇ ਕਤਲ ਅਤੇ ਗੁਰਮੀਤ ਕੌਰ ਪਤਨੀ ਨਿਹਾਲ ਸਿੰਘ ਦੇ ਘਰ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਦਰਜ ਕੀਤੇ ਮਾਮਲੇ ਦੇ ਤਹਿਤ ਭੀਖੀ ਪੁਲਸ ਨੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਵਰਨਣਯੋਗ ਹੈ ਕਿ ਉਕਤ ਵਿਅਕਤੀ ਘਟਨਾ ਵਾਲੇ ਦਿਨ ਤੋਂ ਪੁਲਸ ਦੀ ਗ੍ਰਿਫਤ ਤੋਂ ਬਾਹਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਭੁਪਿੰਦਰ ਸਿੰਘ ਖੱਟੜਾ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਸਵ. ਕਿਰਪਾਲ ਸਿੰਘ ਵਾਸੀ ਭੀਖੀ ਦੇ ਬਿਆਨਾਂ 'ਤੇ ਉਸ ਦੇ ਲੜਕੇ ਸਿਮਰਪ੍ਰੀਤ ਸਿੰਘ ਉਰਫ ਮੋਨੂੰ ਦੇ ਕਤਲ ਦੇ ਕੇਸ 'ਚ ਪ੍ਰਿਤਪਾਲ ਸਿੰਘ, ਹਰਦੀਪ ਸਿੰਘ ਪੁੱਤਰ ਨਿਹਾਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਤੇਜਾ ਸਿੰਘ, ਅਰਸ਼ਦੀਪ ਸਿੰਘ ਉਰਫ ਅਰਸ਼ੀ ਪੁੱਤਰ ਹਰਭਜਨ ਸਿੰਘ ਉਰਫ ਭਜਨਾ ਵਾਸੀਆਨ ਭੀਖੀ ਸਮੇਤ 2 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੇ ਸਬੰਧ 'ਚ ਮਾਮਲਾ ਦਰਜ ਕੀਤਾ ਸੀ ਅਤੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਸਨ।
ਇਸੇ ਤਰ੍ਹਾਂ ਗੁਰਮੀਤ ਕੌਰ ਪਤਨੀ ਨਿਹਾਲ ਸਿੰਘ ਵਾਸੀ ਭੀਖੀ ਦੇ ਬਿਆਨਾਂ 'ਤੇ ਉਸ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਸਬੰਧੀ ਸੁਖਜਿੰਦਰ ਸਿੰਘ ਉਰਫ ਗੱਗੂ ਪੁੱਤਰ ਬਲਵਿੰਦਰ ਸਿੰਘ, ਦਿਲਸ਼ਾਦ ਖਾਨ ਪੁੱਤਰ ਗਫੂਰ ਖਾਂ, ਮੱਖਣ ਸਿੰਘ ਪੁੱਤਰ ਸਵ. ਕਰਨੈਲ ਸਿੰਘ, ਗੁਰਮੀਤ ਸਿੰਘ ਉਰਫ ਬਿੱਲਾ ਪੁੱਤਰ ਜਸਵੀਰ ਸਿੰਘ, ਬੱਬੂ ਸਿੰਘ ਵਾਸੀਆਨ ਭੀਖੀ, ਵਿੱਕੀ ਪੁੱਤਰ ਬਿੰਦਰ ਸਿੰਘ ਵਾਸੀ ਖੀਵਾ ਖੁਰਦ ਸਮੇਤ 5/6 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਆਪਣੀ ਗ੍ਰਿਫਤਾਰੀ ਦੇ ਡਰ ਤੋਂ ਫਰਾਰ ਉਕਤ ਦੋਵਾਂ ਮੁਕੱਦਮਿਆਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵਲੋਂ ਟੀਮਾਂ ਬਣਾ ਕੇ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਪ੍ਰਿਤਪਾਲ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਅਰਸ਼ਦੀਪ ਸਿੰਘ ਨੂੰ ਕਤਲ ਮਾਮਲੇ 'ਚ ਅਤੇ ਸੁਖਜਿੰਦਰ ਸਿੰਘ ਉਰਫ ਗੱਗੂ, ਦਿਲਸ਼ਾਦ ਖਾਨ, ਮੱਖਣ ਸਿੰਘ ਅਤੇ ਗੁਰਮੀਤ ਸਿੰਘ ਨੂੰ ਅੱਗ ਲਗਾਉਣ ਦੇ ਕੇਸ 'ਚ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਵਰਤੇ ਗਏ ਹਥਿਆਰ ਬਰਾਮਦ ਕਰਵਾਏ ਜਾਣਗੇ। ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਮਾਮਲੇ ਨਾਲ ਸਬੰਧਿਤ ਬਾਕੀ ਵਿਅਕਤੀਆਂ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਬੀਮੇ ਤੇ ਕਰਜ਼ੇ ਦੇ ਨਾਂ 'ਤੇ ਸੈਂਕੜੇ ਔਰਤਾਂ ਨਾਲ ਲੱਖਾਂ ਦੀ ਠੱਗੀ
NEXT STORY