ਕੋਟਕਪੂਰਾ, (ਡਾ. ਦਿਵੇਦੀ, ਭਾਵਿਤ)- ਕਰੀਬ 10-12 ਦਿਨ ਪਹਿਲਾਂ ਮੋਟਰਸਾਈਕਲ ਸਵਾਰ ਦੀ ਅਣਪਛਾਤੇ ਵਾਹਨ ਨਾਲ ਹੋਏ ਐਕਸੀਡੈਂਟ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 23 ਨਵੰਬਰ ਸੁਖਵੰਤ ਸਿੰਘ ਪੁੱਤਰ ਬਲਦੇਵ ਸਿੰਘ ਅਰਵਿੰਦ ਕਾਲੋਨੀ ਆਪਣੇ ਮੋਟਰਸਾਈਕਲ 'ਤੇ ਘਰ ਨੂੰ ਜਾ ਰਿਹਾ ਸੀ ਤਾਂ ਘਰ ਦੇ ਨਜ਼ਦੀਕ ਹੀ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਸੀ ਤਾਂ ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਅਤੇ ਅੱਜ ਉਸਦੀ ਮੌਤ ਹੋ ਗਈ। ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਹੌਲਦਾਰ ਗੁਰਵਿੰਦਰ ਸਿੰਘ ਅਨੁਸਾਰ ਅਣਪਛਾਤੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਐੱਨ. ਆਰ. ਆਈ. ਲਾੜਾ ਅੱਧੇ ਰਸਤੇ 'ਚੋਂ ਫਰਾਰ!
NEXT STORY