ਫ਼ਰੀਦਕੋਟ, (ਹਾਲੀ)- ਨੇੜਲੇ ਪਿੰਡ ਢੀਮਾਂਵਾਲੀ ਵਿਖੇ ਦਿਲਾਵਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਬਾਦਲ ਸਰਕਾਰ ਦੋਵੇਂ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਜਿਥੇ ਬਾਦਲ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਰੋਲਣ, ਯੂਰੀਆ ਕਿੱਲਤ, ਨਹਿਰੀ ਪਾਣੀ 'ਤੇ ਟੈਕਸ ਲਾ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਉਥੇ ਕੇਂਦਰ ਦੀ ਮੋਦੀ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ਘਟਾ ਕੇ ਆਪਣਾ ਅਸਲੀ ਚਿਹਰਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ 'ਚ ਪੰਜਾਬ ਦੇ ਕਈ ਅਕਾਲੀ ਆਗੂਆਂ ਦਾ ਨਾਂ ਨਸ਼ਰ ਹੋਣ 'ਤੇ ਬਾਦਲ ਅਤੇ ਕੇਂਦਰ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ ਅਤੇ ਮਜੀਠੀਆ ਨੂੰ ਯੂਥ ਅਕਾਲੀ ਦਲ ਅਤੇ ਹੋਰ ਸਰਗਰਮ ਸਿਆਸਤ ਤੋਂ ਰੋਕਿਆ ਗਿਆ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਅਕਾਲੀ ਦਲ ਵੀ ਆਪਣੇ ਆਗੂਆਂ ਨੂੰ ਲੈ ਕੇ ਸ਼ਰਮਿੰਦਗੀ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਗੁਰਸੰਤ ਸਿੰਘ ਬਰਾੜ, ਸੁਖਵਿੰਦਰ ਸਿੰਘ ਡੈਣੀ, ਧਨਜੀਤ ਸਿੰਘ ਧਨੀ, ਲਖਵੰਤ ਸਿੰਘ ਮਹਾਸ਼ਾ, ਸੰਦੀਪ ਸਿੰਘ ਫਿੱਡੇ, ਗੁਰਤੇਜ ਸਿੰਘ ਤੇਜ਼ਾ ਪ੍ਰਧਾਨ ਯੂਥ ਕਾਂਗਰਸ, ਜਸਵਿੰਦਰ ਸਿੰਘ, ਬੇਅੰਤ ਸਿੰਘ, ਗੁਰਮੇਲ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਵੀ ਹਾਜ਼ਰ ਸਨ।
ਲੋਕਾਂ ਅਪਣਾਇਆ ਠੱਗੀ ਦਾ ਨਵਾਂ ਤਰੀਕਾ
NEXT STORY