ਚੰਡੀਗੜ੍ਹ : ਪੰਜਾਬ ਦੇ ਗੁਰਦਾਸਪੁਰ ਜ਼ਿਲੇ 'ਚ ਅੱਖਾਂ ਦੇ ਮੁਫਤ ਕੈਂਪ ਵਿਚ ਮੋਤੀਆਬਿੰਦ ਦੇ ਆਪਰੇਸ਼ਨ ਦੌਰਾਨ ਕਈ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਜਾਣ ਦੇ ਮਾਮਲੇ ਵਿਚ ਪੁਲਸ ਨੇ ਆਪਰੇਸ਼ਨ ਕਰਨ ਵਾਲੇ ਡਾਕਟਰ ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ ਅਤੇ ਨਾਲ ਹੀ ਇਸ ਬਾਰੇ ਇਕ ਨਿਜੀ ਹਸਪਤਾਲ ਅਤੇ ਮਥੁਰਾ ਸਥਿਤ ਇਕ ਗੈਰ-ਸਰਕਾਰੀ ਸੰਗਠਨ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਭਿਨਵ ਤ੍ਰਿਖਾ ਨੇ ਦੱਸਿਆ ਕਿ ਜਲੰਧਰ 'ਚ ਇਕ ਆਈ ਕੇਅਰ ਸੈਂਟਰ ਦੇ ਡਾ. ਵਿਵੇਕ ਅਰੋੜਾ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗੁਰਦਾਸਪੁਰ ਦੇ ਘੁਮਾਣ ਪਿੰਡ ਵਿਚ ਲੱਗਭਗ ਦਸ ਦਿਨ ਪਹਿਲਾਂ ਆਯੋਜਿਤ ਹੋਏ ਆਪਰੇਸ਼ਨ ਕੈਂਪ ਵਿਚ ਆਪਰੇਸ਼ਨ ਤੋਂ ਬਾਅਦ ਘੱਟੋ-ਘੱਟ 60 ਵਿਅਕਤੀਆਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ। ਇਸ ਦੌਰਾਨ ਪੁਲਸ ਨੇ ਦੱਸਿਆ ਕਿ ਕੈਂਪ ਦੇ ਆਯੋਜਕ ਮਨਜੀਤ ਸਿੰਘ ਨੂੰ ਇਸ ਸੰਬੰਧੀ ਹਿਰਾਸਤ 'ਚ ਲੈ ਲਿਆ ਗਿਆ ਹੈ। ਕੇਂਦਰ ਸਰਕਾਰ ਨੇ ਇਸ ਤ੍ਰਾਸਦੀ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਸਿਹਤ ਮੰਤਰੀ ਜੇ. ਪੀ. ਨੱਢਾ ਨੇ ਸੰਸਦ ਭਵਨ 'ਚ ਪੱਤਰਕਾਰਾਂ ਨੂੰ ਦੱਸਿਆ, ''ਅਸੀਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ ਪਰ ਕਿਉਂਕਿ ਸਾਨੂੰ ਦੱਸਿਆ ਗਿਆ ਹੈ ਕਿ ਆਪਰੇਸ਼ਨ ਇਕ ਐੱਨ.ਜੀ.ਓ. ਵਲੋਂ ਕਰਵਾਏ ਗਏ ਅਤੇ ਇਸ ਨੂੰ ਸੂਬਾ ਸਰਕਾਰ ਦੀ ਮਨਜ਼ੂਰੀ ਹਾਸਲ ਨਹੀਂ ਸੀ, ਇਸ ਲਈ ਅਸੀਂ ਇਸ ਦੀ ਜਾਣਕਾਰੀ ਜੁਟਾ ਰਹੇ ਹਾਂ।'' ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਸਿਵਲ ਸਰਜਨਾਂ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਕੈਂਪਾਂ ਦੇ ਆਯੋਜਨ 'ਤੇ ਪਾਬੰਦੀ ਲਗਾ ਦਿੱਤੀ ਹੈ।
ਪਾਵਰਕਾਮ ਵਿਭਾਗ ਨੇ ਬਿਜਲੀ ਮੀਟਰਾਂ ਨਾਲ ਛੇੜਛਾੜ ਸਬੰਧੀ ਕੀਤਾ ਅਹਿਮ ਖੁਲਾਸਾ
NEXT STORY