ਹੁਸ਼ਿਆਰਪੁਰ (ਅਸ਼ਵਨੀ)-ਥਾਣਾ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਇਕ ਪਿੰਡ ਦੀ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕੀਤੇ ਜਾਣ ਦੇ ਦੋਸ਼ 'ਚ ਪੁਲਸ ਨੇ ਕੇਸ ਦਰਜ ਕੀਤਾ ਹੈ। ਜਬਰ-ਜ਼ਨਾਹ ਦੀ ਸ਼ਿਕਾਰ ਲੜਕੀ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਕਿ 30 ਨਵੰਬਰ ਨੂੰ ਦੁਪਹਿਰ ਸਮੇਂ ਆਪਣੀ ਮੋਪੇਡ 'ਤੇ ਜਾ ਰਹੀ ਸੀ ਕਿ ਗੁਰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਕੈਲੋਂ ਥਾਣਾ ਹਰਿਆਣਾ ਉਸਨੂੰ ਵਰਗਲਾ ਕੇ ਜ਼ਬਰਦਸਤੀ ਕਮਾਦ ਦੇ ਖੇਤ ਵਿਚ ਲੈ ਗਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।
ਸ਼ਿਕਾਇਤਕਰਤਾ ਅਨੁਸਾਰ ਉਸਦਾ ਇਕ ਸਾਥੀ ਨਵੀਨ ਕੁਮਾਰ ਉਰਫ ਦੀਪਾ ਪੁੱਤਰ ਜਗਦੀਸ਼ ਰਾਮ ਵਾਸੀ ਪਿੰਡ ਮਿੱਠੇਵਾਲ ਦੋਸ਼ੀ ਗੁਰਦੀਪ ਸਿੰਘ ਦੇ ਮੋਟਰਸਾਈਕਲ ਕੋਲ ਖੜ੍ਹਾ ਰਿਹਾ। ਏ. ਐੱਸ. ਆਈ. ਕਮਲੇਸ਼ ਕੌਰ ਨੇ ਦੱਸਿਆ ਕਿ ਪੁਲਸ ਨੇ ਗੁਰਦੀਪ ਸਿੰਘ ਤੇ ਉਸਦੇ ਸਾਥੀ ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
3 ਭੁੱਕੀ ਤਸਕਰਾਂ ਨੂੰ 10-10 ਸਾਲ ਦੀ ਕੈਦ
NEXT STORY