ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਪਿਛਲੇ 19 ਤੋਂ 24 ਸਾਲ ਤੋਂ ਲੈ ਕੇ ਪੰਜਾਬ ਤੋਂ ਬਾਹਰ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਤੁਰੰਤ ਵਿਚਾਰ ਕੀਤਾ ਜਾਵੇ। ਸ਼ੁੱਕਰਵਾਰ ਨੂੰ ਇੱਥੇ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿਚ ਬਾਦਲ ਨੇ ਕਿਹਾ ਕਿ ਸਾਰੇ ਸਿੱਖ ਕੈਦੀ ਜਿਨ੍ਹਾਂ ਨੇ 20 ਸਾਲ ਤੋਂ ਵੱਧ ਕੈਦ ਕੱਟ ਲਈ ਹੈ ਉਨ੍ਹਾਂ ਨੂੰ ਵੱਖ-ਵੱਖ ਸੂਬਿਆਂ ਤੇ ਚੰਡੀਗੜ੍ਹ ਦੀ ਨੀਤੀ ਅਨੁਸਾਰ ਰਿਹਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਦੀਆਂ 'ਚੋਂ ਕੁਝ ਦੀ ਉਮਰ 70 ਸਾਲ ਤੋਂ ਵੀ ਜ਼ਿਆਦਾ ਹੈ ਤੇ ਉਨ੍ਹਾਂ ਦੇ ਕੇਸਾਂ ਨੂੰ ਮਨੁੱਖਤਾ ਦੇ ਆਧਾਰ 'ਤੇ ਵਿਚਾਰਿਆ ਜਾਵੇ।
ਖਰਾਬ ਆਪ੍ਰੇਸ਼ਨ ਕਰਨ ਵਾਲੇ ਡਾਕਟਰ ਨੇ ਦਿੱਤਾ ਬੇਸ਼ਰਮੀ ਭਰਿਆ ਬਿਆਨ (ਵੀਡੀਓ)
NEXT STORY