ਅੰਬਾਲਾ : ਅੰਬਾਲਾ ਦੇ ਲਖਨੌਰ ਸਾਹਿਬ ਗੁਰਦੁਆਰੇ 'ਚ ਭੁੱਖ ਹੜਤਾਲ 'ਤੇ ਬੈਠੇ ਗੁਰਬਖਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ 23ਵੇਂ ਦਿਨ 'ਚ ਪਹੁੰਚ ਗਈ ਹੈ। ਬਾਵਜੂਦ ਇਸਦੇ ਗੁਰਬਖਸ਼ ਸਿੰਘ ਖਾਲਸਾ ਦੀ ਮੰਗ 'ਤੇ ਅਜੇ ਤਕ ਸਰਕਾਰ ਵਲੋਂ ਕੋਈ ਐਕਸ਼ਨ ਨਹੀਂ ਲਿਆ ਗਿਆ ਹੈ। ਇਸ ਵਿਚ ਲਗਾਤਾਰ ਭੁੱਖ ਹੜਤਾਲ ਕਾਰਨ ਖਾਲਸਾ ਦੀ ਸਿਹਤ ਵਿਗੜਦੀ ਜਾ ਰਹੀ ਹੈ। ਅੱਜ ਸੰਤ ਸਮਾਜ ਤੋਂ ਬਾਬਾ ਲਖਬੀਰ ਸਿੰਘ ਰਤਵਾੜੇ ਵਾਲੇ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਹਰਪਾਲ ਸਿੰਘ ਪਾਲੀ ਐਸ.ਜੀ.ਪੀ.ਸੀ. ਮੈਂਬਰ ਖਾਲਸਾ ਨੂੰ ਮਿਲਣ ਪਹੁੰਚੇ ਅਤੇ ਇਸ ਦੌਰਾਨ ਖਾਲਸਾ ਉਨ੍ਹਾਂ ਤੋਂ ਕਾਫੀ ਨਾਰਾਜ਼ ਦਿਖ ਰਹੇ ਸਨ।
ਇਸ ਦੌਰਾਨ ਖਾਲਸਾ ਨੂੰ ਮਿਲਣ ਪਹੁੰਚੇ ਸੰਤ ਸਮਾਜ ਤੋਂ ਗੁਰਬਖਸ਼ ਸਿੰਘ ਖਾਲਸਾ ਕਾਫੀ ਨਾਖੁਸ਼ ਅਤੇ ਨਾਰਾਜ਼ ਦਿਖਾਈ ਦਿੱਤੇ। ਉਨ੍ਹਾਂ ਨੇ ਸੰਤਾਂ ਨੂੰ ਦੇਰੀ 'ਤੇ ਆਉਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ੌਹਰਤ 'ਤੇ ਵੀ ਸਵਾਲ ਖੜੇ ਕੀਤੇ। ਭੁੱਖ ਹੜਤਾਲ ਦੇ 23ਵੇਂ ਦਿਨ ਵੀ ਗੁਰਬਖਸ਼ ਸਿੰਘ ਖਾਲਸਾ ਆਪਣੇ ਆਪ ਨੂੰ ਤੰਦਰੁਸਤ ਦੱਸ ਰਹੇ ਹਨ ਪਰ ਮੈਡੀਕਲੀ ਖਾਲਸਾ ਦੀ ਸਿਹਤ 'ਚ ਲਗਾਤਾਰ ਗਿਰਾਵਟ ਆ ਰਹੀ ਹੈ।
ਨੂਰਮਹਿਲ ਨੇੜੇ ਵਾਪਰਿਆ ਹਾਦਸਾ, ਇਕ ਦੀ ਮੌਤ
NEXT STORY