ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ਤ ਲਿਖ ਕੇ ਮੰਗ ਕੀਤੀ ਹੈ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਰਿਹਾਇਸ਼ 26, ਅਲੀਪੁਰ ਰੋਡ-1, ਦਿੱਲੀ ਨੂੰ ਰਾਜਘਾਟ ਵਾਂਗ ਕੌਮੀ ਯਾਦਗਾਰ ਦਾ ਦਰਜਾ ਦਿੱਤਾ ਜਾਏ। ਬਾਦਲ ਨੇ ਆਖਿਆ ਕਿ ਪੰਜਾਬ 'ਚ ਸਭ ਤੋਂ ਵਧੇਰੇ ਅਨੁਸੂਚਿਤ ਜਾਤੀ ਦੀ ਵਸੋਂ ਹੈ, ਜਿਸ ਵਲੋਂ ਬਾਬਾ ਸਾਹਿਬ ਦੀ ਉਪਰੋਕਤ ਰਿਹਾਇਸ਼ ਨੂੰ ਰਾਜਘਾਟ ਸਮਾਧੀ ਐਕਟ 1951 ਤਹਿਤ ਕੌਮੀ ਯਾਦਗਾਰ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 1992 'ਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਬਾਬਾ ਸਾਹਿਬ ਦੀ ਰਿਹਾਇਸ਼ ਨੂੰ ਕੌਮੀ ਯਾਦਗਾਰ ਵਜੋਂ ਵਿਕਸਿਤ ਕਰਨ ਲਈ ਸਥਾਨ ਐਕਵਾਇਰ ਕਰਨ ਦਾ ਜੋ ਫੈਸਲਾ ਕੀਤਾ ਗਿਆ ਸੀ, ਉਸ 'ਤੇ ਅਜੇ ਤੱਕ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਹੋਈ। ਜ਼ਿਕਰਯੋਗ ਹੈ ਕਿ ਪ੍ਰੀ-ਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਦੇਣ ਲਈ ਪਾਰਟੀ ਦੇ ਸੰਯੁਕਤ ਸਕੱਤਰ ਅਤੇ ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਪਾਰਟੀ ਵਰਕਰ ਅਤੇ ਬਾਬਾ ਸਾਹਿਬ ਦੇ ਪੈਰੋਕਾਰ ਦਿੱਲੀ ਪਹੁੰਚ ਰਹੇ ਹਨ।
ਹੁਣ ਅਫਸਰ ਕਰਨਗੇ ਕਿਰਾਏ ਦੀਆਂ ਗੱਡੀਆਂ 'ਚ ਦੌਰੇ
NEXT STORY