ਮੋਗਾ : ਮੋਗਾ ਦੇ ਕਸਬਾ ਫਤਿਹਗੜ੍ਹ ਪੰਜਤੂਰ ਦੇ ਸਰਕਾਰੀ ਹਸਪਤਾਲ 'ਚ ਬਣੇ ਬਾਥਰੂਮ ਵਿਚ ਇਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ। ਪੀੜਤ ਦੇ ਪਰਿਵਾਰਕ ਮੈਂਬਰਾਂ ਮੁਤਾਬਿਕ ਹਸਪਤਾਲ ਵਿਚ ਇਕ ਚੌਕੀਦਾਰ ਤੋਂ ਇਲਾਵਾ ਸਟਾਫ ਦਾ ਹੋਰ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ। ਉਧਰ ਇਸ ਸੰਬੰਧੀ ਪੀ.ਸੀ.ਐੱਮ. ਡਾ. ਰੇਣੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਧਾਰ 'ਤੇ ਕਾਰਵਾਈ ਕੀਤੀ ਜਾਏਗੀ।
ਉਂਝ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਲੁਧਿਆਣੇ ਦੇ ਸਰਕਾਰੀ ਹਸਪਤਾਲ ਵਿਚ ਡਾਕਟਰ ਦੀ ਮੌਜੂਦਗੀ ਨਾ ਹੋਣ ਕਾਰਨ ਇਕ ਨਵਜੰਮੇ ਬੱਚੇ ਦੀ ਮੌਤ ਹੋ ਗਈ ਸੀ। ਖੈਰ, ਪੰਜਾਬ ਸਰਕਾਰ ਵਲੋਂ ਅਜਿਹੇ ਮਾਮਲਿਆਂ 'ਚ ਸਖਤੀ ਵਰਤਣ ਦਾ ਭਰੋਸਾ ਜ਼ਰੂਰ ਦਿੱਤਾ ਜਾਂਦਾ ਹੈ ਪਰ ਉਸ 'ਤੇ ਅਮਲ ਨਹੀਂ ਕੀਤਾ ਜਾਂਦਾ, ਜਿਸ ਕਾਰਨ ਅਜਿਹੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ।
ਪੰਚਾਇਤ ਦਾ ਅਜਿਹਾ ਫਰਮਾਨ ਜਿਸ ਨੇ ਲੈ ਲਈ ਅੱਠ ਸਾਲਾਂ ਬੱਚੀ ਦੀ ਜਾਨ
NEXT STORY