ਲੁਧਿਆਣਾ : ਇਥੋਂ ਦੇ ਸਰਕਾਰੀ ਹਸਪਤਾਲ ਦੀ ਲਾਪਰਵਾਹੀ ਦਾ ਦਸਤੂਰ ਇਸ ਤਰ੍ਹਾਂ ਜਾਰੀ ਹੈ ਕਿ ਅਜੇ ਬੀਤੇ ਦਿਨੀਂ ਹੋਈ ਛੇ ਬੱਚਿਆਂ ਦੀ ਮੌਤ ਦਾ ਮਾਮਲਾ ਠੰਡਾ ਵੀ ਨਹੀਂ ਪਿਆ ਕਿ ਇਕ ਵਾਰ ਫਿਰ ਸਿਵਲ ਹਸਪਤਾਲ 'ਚ ਇਕ ਹੋਰ ਬੱਚੇ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ। ਉਥੇ ਹੀ ਇਥੋਂ ਦੇ ਡਾਕਟਰ ਸੀ.ਐੱਮ.ਸੀ. ਹਸਪਤਾਲ ਨੂੰ ਬੱਚੇ ਦੀ ਮੌਤ ਦਾ ਜ਼ਿੰਮੇਵਾਰ ਦੱਸ ਰਹੇ ਹਨ ਕਿਉਂਕਿ ਮੌਤ ਤੋਂ ਪਹਿਲਾਂ ਕੁਝ ਸਮੇਂ ਲਈ ਇਸ ਬੱਚੇ ਨੂੰ ਸੀ. ਐੱਮ. ਸੀ. ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸੋਚਣ ਵਾਲੀ ਗੱਲ ਇਹ ਹੈ ਕਿ ਗਲਤੀ ਭਾਵੇਂ ਕਿਸੇ ਦੀ ਵੀ ਹੋਵੇ ਪਰ ਜਿਹੜੇ ਪਰਿਵਾਰਾਂ ਦੇ ਮਾਸੂਮ ਬੱਚਿਆਂ ਦੀ ਜਾਨ ਗਈ ਹੈ, ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੋਈ ਵੀ ਨਹੀਂ ਕਰ ਸਕਦਾ। ਇਸ ਗਲਤੀ ਦੀ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਵੀਡੀਓ 'ਚ ਦੇਖੋ ਕਿਵੇਂ ਸਿਰਫ ਅੱਠ ਸੈਕਿੰਡ 'ਚ ਛੇ ਜਾਨਾਂ ਚਲੀਆਂ ਗਈਆਂ ਮੌਤ ਦੇ ਮੂੰਹ 'ਚ
NEXT STORY