ਬਠਿੰਡਾ (ਬਲਵਿੰਦਰ)-ਵੀਡੀਓ ਬਣਾ ਕੇ ਬਲੈਕਮੇਲ ਕਰਨ ਤੋਂ ਦੁਖੀ ਇਕ ਵਿਆਹੁਤਾ ਵਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਸਬੰਧ ਵਿਚ ਇਕ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਔਰਤ ਰੀਟਾ (ਕਾਲਪਨਿਕ ਨਾਮ) ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸੋਨੂੰ ਸਿੰਘ ਨੇ ਉਸ ਨਾਲ ਕਥਿਤ ਸਬੰਧ ਬਣਾਏ ਤੇ ਉਸ ਦਾ ਵੀਡੀਓ ਤਿਆਰ ਕਰ ਲਿਆ। ਬਾਅਦ ਵਿਚ ਉਹ ਵੀਡੀਓ ਜ਼ਰੀਏ ਉਸ ਨੂੰ ਬਲੈਕਮੇਲ ਕਰਨ ਲੱਗਾ।
ਉਸ ਨੇ ਦੱਸਿਆ ਕਿ ਉਸ ਨੇ ਕਈ ਵਾਰ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਪਰ ਉਹ ਉਸ ਨੂੰ ਬਲੈਕਮੇਲ ਕਰਦਾ ਰਿਹਾ। ਉਸ ਨੇ ਦੱਸਿਆ ਕਿ ਇਸ ਕੰਮ ਵਿਚ ਉਸ ਦੀ ਪਤਨੀ ਨੇ ਵੀ ਉਸ ਦਾ ਸਾਥ ਦਿੱਤਾ। ਇਸ ਤੋਂ ਦੁਖੀ ਹੋ ਕੇ ਪਿਛਲੇ ਦਿਨੀਂ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪਤਾ ਚੱਲਣ 'ਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਸੋਨੂੰ ਸਿੰਘ ਤੇ ਉਸ ਦੀ ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
55 ਸਾਲਾਂ ਬਾਅਦ ਪੰਜਾਬ 'ਚ ਜਨਮਦਿਨ ਮਨਾ ਕੇ ਖੁਸ਼ੀ ਹੋਈ : ਧਰਮਿੰਦਰ
NEXT STORY