ਪਟਿਆਲਾ (ਬਲਜਿੰਦਰ)- ਪਟਿਆਲਾ ਸਥਿਤ ਖੰਡਾ ਚੋਕ 'ਤੇ ਇਕ ਤੇਜ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਨੂੰ ਕੁਚਲ ਦਿੱਤਾ, ਜਿਸ ਕਾਰਨ ਸਕੂਟਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਕਤ ਮ੍ਰਿਤਕ ਦੀ ਪਛਾਣ ਰਿਟਾਇਰ ਪਟਵਾਰੀ ਰਮੇਸ਼ਵਰ ਦੱਤ (72) ਨਿਵਾਸੀ ਪ੍ਰਤਾਪ ਨਗਰ ਹੈ। ਜਾਣਕਾਰੀ ਅਨੁਸਾਰ ਜਦੋਂ ਰਮੇਸ਼ਵਰ ਦੱਤ ਬੱਸ ਸਟੈਂਡ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵੱਲ ਆ ਰਿਹਾ ਸੀ ਤਾਂ ਉਕਤ ਡਰਾਈਵਰ ਨੇ ਰਮੇਸ਼ਵਰਦੱਤ ਨੂੰ ਸਾਈਡ ਮਾਰੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਖੜ੍ਹੇ ਲੋਕਾਂ ਨੇ ਟਰੱਕ ਡਰਾਈਵਰ ਨੂੰ ਕਾਬੂ ਕਰਨ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤੀ, ਜਿਸ 'ਤੇ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਰਜਿੰਦਰਾ ਹਸਪਤਾਲ ਭੇਜਿਆ, ਜਿਥੇ ਮ੍ਰਿਤਕ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਸ ਨੇ ਦੋਸ਼ੀ ਡਰਾਈਵਰ ਨੂੰ ਕਾਬੂ ਕਰਕੇ ਉਸ ਦਾ ਟਰੱਕ ਵੀ ਕਬਜ਼ੇ ਵਿਚ ਲੈ ਲਿਆ ਹੈ।
ਚਿਪਸ ਗਲੇ 'ਚ ਫਸ ਜਾਣ ਨਾਲ ਲੜਕੇ ਦੀ ਮੌਤ
NEXT STORY