ਹੁਸ਼ਿਆਰਪੁਰ (ਅਸ਼ਵਨੀ)-ਜ਼ਿਲਾ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦੌਰਾਨ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਚੱਬੇਵਾਲ ਦੀ ਪੁਲਸ ਨੇ ਏ. ਐੱਸ. ਆਈ. ਬਿਕਰਮਜੀਤ ਸਿੰਘ ਦੀ ਅਗਵਾਈ 'ਚ ਟੀ-ਪੁਆਇੰਟ ਸਰਹਾਲਾ ਕਲਾਂ ਕੋਲ ਪਰਮਜੀਤ ਸਿੰਘ ਉਰਫ ਮੱਦਾ ਪੁੱਤਰ ਬਾਬੂ ਰਾਮ ਵਾਸੀ ਸਰਹਾਲਾ ਕਲਾਂ ਕਾਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 120 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਪੁਲਸ ਨੇ ਦੋਸ਼ੀ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਵਲੋਂ ਗ੍ਰਿਫ਼ਤਾਰ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਟਰੱਕ ਨੇ ਸਕੂਟਰ ਸਵਾਰ ਨੂੰ ਕੁਚਲਿਆ, ਮੌਤ
NEXT STORY