ਚੰਡੀਗੜ੍ਹ-ਲੁਧਿਆਣਾ ਦੇ ਫੋਕਲ ਪੁਆਇੰਟ 'ਚ 3 ਵਿਅਕਤੀਆਂ ਵਲੋਂ ਜ਼ਿੰਦਾ ਸਾੜੀ ਗਈ ਕੁੜੀ ਦੀ ਮੰਗਲਵਾਰ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਫੋਕਲ ਪੁਆਇੰਟ 'ਚ ਪਹਿਲਾਂ ਮ੍ਰਿਤਕ ਕੁੜੀ ਨੂੰ ਸਕੂਲ ਜਾਂਦੇ ਸਮੇਂ 6 ਵਿਅਕਤੀਆਂ ਨੇ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਨਾਲ ਜ਼ਬਰ-ਜਨਾਹ ਦੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ ਉਹ ਕੁੜੀ ਨੂੰ ਛੱਡ ਕੇ ਫਰਾਰ ਹੋ ਗਏ। ਪੁਲਸ ਨੇ ਇਨ੍ਹਾਂ 'ਚੋਂ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਪਰ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਨੇ ਪੀੜਤਾ ਦੇ ਘਰ ਜਾ ਕੇ ਉਸ ਦੀ ਮਾਂ ਸਾਹਮਣੇ ਹੀ ਉਸ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੀੜਤਾ ਦੀ ਹਾਲਤ ਗੰਭੀਰ ਹੋਣ ਕਾਰਨ ਪਹਿਲਾਂ ਉਸ ਨੂੰ ਨਿਜੀ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਇਸ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ, ਜਿੱਥੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ।
ਫੇਸਬੁੱਕ ਕਾਰਨ ਫਿਰ ਚਰਚਾ 'ਚ 'ਸਿੱਪੀ ਗਿੱਲ'! (ਵੀਡੀਓ)
NEXT STORY