ਲੁਧਿਆਣਾ : ਸ਼ਹਿਰ ਵਿਚ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਨਾਲ ਸ਼ਰਮਨਾਕ ਹਰਕਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਿੰਨ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਪਹਿਲਾਂ ਜਬਰਨ ਸ਼ਰਾਬ ਪਿਲਾਈ ਅਤੇ ਫਿਰ ਉਸ ਨਾਲ ਕੁਕਰਮ ਕਰਨ ਦੀ ਕੋਸ਼ਿਸ਼ ਕੀਤੀ। ਇੰਨਾ ਹੀ ਨਹੀਂ ਨਸ਼ੇ ਦੀ ਹਾਲਤ ਵਿਚ ਅਸ਼ਲੀਲ ਹਰਕਤਾਂ ਕਰਦੇ ਹੋਏ ਦੋਸ਼ੀਆਂ ਨੇ ਉਸ ਦੀ ਵੀਡੀਓ ਵੀ ਬਣਾ ਲਈ ਅਤੇ ਫਿਰ ਲੋਕਾਂ ਨੂੰ ਵਟਸਐਪ 'ਤੇ ਵੀ ਸ਼ੇਅਰ ਕਰਨੀ ਸ਼ੁਰੂ ਕਰ ਦਿੱਤੀ।
ਨੌਜਵਾਨਾਂ ਵਲੋਂ ਕੀਤੀ ਗਈ ਇਸ ਸ਼ਰਮਨਾਕ ਹਰਕਤ ਦਾ ਪਤਾ ਜਦੋਂ ਪੀੜਤ ਨੌਜਵਾਨ ਨੂੰ ਲੱਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਪੁਲਸ ਨੇ ਪੀੜਤ ਦੀ ਸ਼ਿਕਾਇਤ 'ਤੇ ਮੁਹੱਲਾ ਫਤਿਹਗੜ੍ਹ ਵਾਸੀ ਵਿਨੇ ਕੁਮਾਰ, ਬਸੰਤ ਨਗਰ ਵਾਸੀ ਦੀਪਕ ਅਤੇ ਰਾਕੇਸ਼ ਕੁਮਾਰ ਖਿਲਾਫ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ ਪੁਲਸ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਪੀੜਤ ਨੌਜਵਾਨ ਨੇ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਤਿੰਨਾਂ ਦੋਸ਼ੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਕੁਝ ਦਿਨ ਪਹਿਲਾਂ ਦੋਸ਼ੀ ਵਿਨੇ ਅਤੇ ਦੀਪਾ ਉਸ ਦੇ ਘਰ ਆਏ। ਦੋਸ਼ੀ ਉਸ ਨੂੰ ਆਪਣੇ ਨਾਲ ਲੈ ਗਏ ਜਿਥੇ ਉਸ ਨੂੰ ਜ਼ਬਰਨ ਸ਼ਰਾਬ ਪਿਲਾਈ ਅਤੇ ਉਸ ਨੂੰ ਘਰ ਦੀ ਛੱਤ 'ਤੇ ਲੈ ਗਏ ਜਿਥੇ ਤੀਜਾ ਦੋਸ਼ੀ ਕੇਸ਼ੀ ਪਹਿਲਾਂ ਹੀ ਮੌਜੂਦ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨਾਲ ਅਸ਼ਲੀਲ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਦੀ ਵੀਡੀਓ ਬਣਾ ਕੇ ਵਟਸਐਪ 'ਤੇ ਅਪਲੋਡ ਕਰ ਦਿੱਤੀ ਜਦੋਂ ਉਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸੋਨੀਆ ਦਾ ਜਨਮ ਦਿਨ ਨਹੀਂ ਮਨਾਏਗੀ ਮਹਿਲਾ ਕਾਂਗਰਸ
NEXT STORY