ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇਸ਼ 'ਚ ਸਭ ਤੋਂ ਜ਼ਿਆਦਾ ਬਜ਼ੁਰਗ ਮੁੱਖ ਮੰਤਰੀ ਹਨ। ਸੋਮਵਾਰ ਨੂੰ ਬਾਦਲ ਨੇ ਆਪਣਾ ਜਨਮਦਿਨ ਮਨਾਇਆ, ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਬਾਦਲ ਸਾਹਿਬ ਨੂੰ ਆਪਣੀ ਉਮਰ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ।
ਮੁੱਖ ਮੰਤਰੀ ਬਾਦਲ ਨੇ ਆਪਣੇ ਜਨਮ ਦਿਨ 'ਤੇ ਦਰਜਨ ਭਰ ਕੇਕ ਕੱਟੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਦਿਨ ਦੀ ਸ਼ੁਰੂਆਤ ਅਕਾਲੀ ਦਲ ਦੇ ਨੇਤਾ ਅਤੇ ਪਿੰਡ ਵਾਲਿਆਂ ਨਾਲ ਮੁਲਾਕਾਤ ਕਰਕੇ ਕੀਤੀ ਅਤੇ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਲਈਆਂ।
ਇਸ ਦੌਰਾਨ ਪੱਤਰਕਾਰਾਂ ਨੇ ਜਦੋਂ ਬਾਦਲ ਸਾਹਿਬ ਤੋਂ ਉਨ੍ਹਾਂ ਦੀ ਉਮਰ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੈਨੂੰ ਆਪਣੀ ਉਮਰ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹੀਂ ਦਿਨੀਂ ਕੋਈ ਵੀ ਆਪਣਾ ਜਨਮਦਿਨ ਨਹੀਂ ਮਨਾਉਂਦਾ ਸੀ ਅਤੇ ਨਾ ਹੀ ਇਸ ਸੰਬੰਧੀ ਕੋਈ ਰਿਕਾਰਡ ਰੱਖਿਆ ਜਾਂਦਾ ਸੀ। ਬਾਦਲ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਣੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ।
ਸੜਕ ਵਿਚਾਲੇ ਗੁੰਡਾਗਰਦੀ ਦਾ ਨੰਗਾ ਨਾਚ
NEXT STORY