ਜਾਜਾ (ਸ਼ਰਮਾ)-ਕਾਂਗਰਸ ਦੇ ਪੰਜਾਬ ਕਿਸਾਨ ਤੇ ਮਜ਼ਦੂਰ ਸੈੱਲ ਵਲੋਂ ਮੰਗਲਵਾਰ ਨੂੰ ਸਰਕਾਰੀ ਹਸਪਤਾਲ ਟਾਂਡਾ ਚੌਕ ਵਿਖੇ ਵੱਡੀ ਗਿਣਤੀ 'ਚ ਇੱਕਤਰ ਕਿਸਾਨਾਂ ਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦਾ ਰੇਟ ਘਟਾਉਣ ਦਾ ਵਿਰੋਧ ਕਰਦਿਆਂ ਪਹਿਲਾਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ਇਸ ਉਪਰੰਤ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸ ਦੇ ਪੰਜਾਬ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਦੇ ਜ਼ਿਲਾ ਪ੍ਰਧਾਨ ਹਰਮੀਤ ਸਿੰਘ ਔਲਖ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਹਲਕਾ ਵਿਧਾਇਕ ਉੜਮੁੜ ਟਾਂਡਾ ਸੰਗਤ ਸਿੰਘ ਗਿਲਜ਼ੀਆਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਆਪਣੇ ਸੰਬੋਧਨ ਵਿਚ ਵਿਧਾਇਕ ਗਿਲਜ਼ੀਆਂ ਤੇ ਹਰਮੀਤ ਔਲਖ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਮੌਜੂਦਾ ਗਠਜੋੜ ਸਰਕਾਰ ਵਲੋਂ ਕਿਸਾਨ ਵਿਰੋਧੀ ਸ਼ੁਰੂ ਕੀਤੀਆਂ ਗਈਆਂ ਨੀਤੀਆਂ ਕਾਰਨ ਕਿਸਾਨਾਂ ਵਿਚ ਹਾਹਾਕਾਰ ਮਚ ਗਈ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੀਆਂ ਖੰਡ ਮਿੱਲਾਂ ਸਮੇਂ ਸਿਰ ਚਾਲੂ ਨਾ ਹੋਣ ਕਰਨ ਜਿਥੇ ਕਿਸਾਨ ਤੇ ਮਜ਼ਦੂਰ ਭਾਰੀ ਪ੍ਰੇਸ਼ਾਨ ਸਨ, ਉਥੇ ਹੁਣ ਸਰਕਰ ਵਲੋਂ ਗੰਨੇ ਦੀ ਸੀ. ਓ. 0238 ਕਿਸਮ ਦਾ ਰੇਟ ਘੱਟ ਕਰਕੇ ਕਿਸਾਨਾਂ ਦਾ ਲੱਕ ਤੋੜਨ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਇਸ ਕਿਸਮ ਨੂੰ ਅਗੇਤੀ ਵਰਾਇਟੀ ਕਹਿ ਕੇ ਕਿਸਾਨਾਂ ਨੂੰ ਇਸਦੀ ਬਿਜਾਈ ਕਰਨ ਲਈ ਕਿਹਾ ਸੀ ਪਰ ਬਾਅਦ 'ਚ ਇਸ ਨੂੰ ਮਿਡ ਵਰਾਇਟੀ ਕਰਾਰ ਦੇ ਦਿੱਤਾ, ਜੋ ਕਿ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਇਹ ਫੈਸਲਾ ਨਾ ਬਦਲਿਆ ਤਾਂ ਰਾਜ ਦੇ ਸਮੂਹ ਕਿਸਾਨ ਸੜਕਾਂ 'ਤੇ ਉੱਤਰ ਕੇ ਆਪਣਾ ਸੰਘਰਸ਼ ਹੋਰ ਤੇਜ਼ ਕਰ ਦੇਣਗੇ।
'ਭਾਈ, ਉਨ੍ਹੀਂ ਦਿਨੀਂ ਤਾਂ ਕੋਈ ਵੀ ਜਨਮਦਿਨ ਨੀ ਮਨਾਉਂਦਾ ਸੀ' (ਵੀਡੀਓ)
NEXT STORY